19 ਜਨਵਰੀ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 24 ਜਨਵਰੀ, 2024 ਦਿਨ ਬੁੱਧਵਾਰ ਨੂੰ ‘ਜ਼ਿਕਿਟਜ਼ਾ ਹੈਲਥ ਕੇਅਰ ਲਿਮਟਡ’ (ZIQITZA HEALTH CARE LIMITED) ਵੱਲੋਂ 108 ਐਂਬੂਲੈਂਸ ਲਈ ਡਰਾਇਵਰ ਅਤੇ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਡਰਾਇਵਰ ਲਈ ਡਰਾਇਵਿੰਗ ਲਾਇਸੰਸ ਹੋਣਾ ਜਰੂਰੀ ਹੈ। ਡਰਾਇਵਰ ਦੀ ਅਸਾਮੀ ਲਈ ਸਾਬਕਾ ਫੌਜੀ ਵੀ ਅਪਲਾਈ ਕਰ ਸਕਦੇ ਹਨ। ਤਜ਼ੁਰਬੇ ਵਾਲੇ ਪ੍ਰਾਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਲਈ 12ਵੀਂ ਮੈਡੀਕਲ, ਡੀ ਫਾਰਮੈਸੀ, ਬੀ ਫਾਰਮੈਸੀ, ਜੀ.ਐਨ.ਐਮ., ਏ.ਐਨ.ਜੀ., ਬੀ.ਏ.ਐਮ.ਐਸ. ਪ੍ਰਾਰਥੀ (ਕੇਵਲ ਲੜਕੇ) ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15 ਹਜ਼ਾਰ ਰੁਪਏ ਦੇ ਕਰੀਬ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਤਜ਼ਰਬਾ ਸਰਟੀਫਿਕੇਟ ਦੀ ਕਾਪੀ, ਅਧਾਰ ਕਾਰਡ ਦੀ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 73470-34603, 73470-34606 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
108 ਐਂਬੂਲੈਂਸ ਲਈ ਡਰਾਇਵਰ ਅਤੇ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਦੀ ਭਰਤੀ ਲਈ ਪਲੇਸਮੈਂਟ ਕੈਂਪ 24 ਨੂੰ
Highlights
- #mansanews #ambulance #108
Leave a comment