14 ਮਈ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 256 ਅਨਾਜ ਮੰਡੀਆਂ ਸਮੇਤ ਆਰਜੀ ਖਰੀਦ ਕੇਂਦਰਾਂ ’ਚੋਂ 148 ’ਚ ਕਣਕ ਦੀ ਲਿਫਟਿੰਗ ਦਾ ਕੰਮ 100 ਫੀਸਦੀ ਮੁਕੰਮਲ ਹੋ ਚੁੱਕਾ ਹੈ ਜਦਕਿ ਕਣਕ ਦੀ ਖਰੀਦ ਦਾ ਕੰਮ ਆਖਰੀ ਪੜਾਅ ’ਤੇ ਹੈ ਅਤੇ ਅਨਾਜ ਮੰਡੀਆਂ ਤੇ ਆਰਜੀ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਨਾ ਮਾਤਰ ਰਹਿ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 14 ਮਈ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 903164.40 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 14 ਮਈ 2024 ਤੱਕ ਕਿਸਾਨਾਂ ਨੂੰ 1970.71 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 100.09 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਚ ਪਨਗ੍ਰੇਨ ਵੱਲੋਂ 290752.25 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 224162.55 ਪਨਸਪ ਵੱਲੋਂ 203965.60 ਵੇਅਰਹਾਊਸ ਵੱਲੋਂ 152662 ਤੇ ਪ੍ਰਾਈਵੇਟ ਵਪਾਰੀਆਂ ਵਲੋਂ 31622 ਮੀਟ੍ਰਿਕ ਟਨ ਕਣਕ ਸ਼ਾਮਲ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ’ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਭਾਵ ਪੈਂਦੇ ਹਨ।
148 ’ਚ ਕਣਕ ਦੀ ਲਿਫਟਿੰਗ ਦਾ ਕੰਮ 100 ਫੀਸਦੀ ਮੁਕੰਮਲ : ਜਸਪ੍ਰੀਤ ਸਿੰਘ
Highlights
- #bathindanews
Leave a comment