—-ਜਮਾਤ ਵਿੱਚੋਂ ਅਵੱਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ
31 ਜਨਵਰੀ (ਗੁਰਜੀਤ ਸਿੰਘ ਢਿੱਲੋਂ) ਫ਼ਰੀਦਕੋਟ: ਗੁਰੂ ਗੋਬਿੰਦ ਸਿੰਘ ਏ• ਆਰ• ਡੀ• ਪਬਲਿਕ ਸਕੂਲ ਸਾਧਾਂਵਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦਾ ਆਗਾਜ਼ ਧਾਰਮਿਕ ਗੀਤ ਨਾਲ ਕੀਤਾ ਗਿਆ। ਨੰਨੇ ਮੁੰਨੇ ਬੱਚਿਆਂ ਵੱਲੋਂ ਸਵਾਗਤੀ ਗੀਤ ਗਾ ਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਰਦਾਰ ਗੁਰਜੀਤ ਸਿੰਘ ਢਿੱਲੋ ਅਤੇ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਵੱਲੋਂ ਮੱਘਦਾ ਰਹੀਂ ਵੇ ਸੂਰਜਾ ਅਤੇ ਖੇਡਣ ਦੇ ਦਿਨ ਚਾਰ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਭੰਡ ਸਕਿਟ, ਸਵੈਗ ਸੇ ਕਰੇਂਗੇ ਸਵਾਗਤ, ਲੂੰਗੀ ਡਾਂਸ ਅਤੇ ਗਿੱਧਾ ਆਦਿ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਮੁੱਖ ਮਹਿਮਾਨ ਸਰਦਾਰ ਗੁਰਜੀਤ ਸਿੰਘ ਢਿੱਲੋ ਅਤੇ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਬੱਚਿਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ । ਉਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣੇ ਸਮਾਜ ਲਈ ਬਹੁਤ ਜਰੂਰੀ ਹਨ । ਸਕੂਲ ਮੁਖੀ ਰਾਜਵੀਰ ਕੌਰ ਗਿੱਲ ਦੁਆਰਾ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ ਅਤੇ ਸਕੂਲ ਦੁਆਰਾ ਕਰਾਈਆਂ ਜਾਂਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਅਤੇ ਲੋਕ ਗਾਇਕ ਸੁਖਵਿੰਦਰ ਸਾਰਿੰਗ ਨੇ ਆਪਣੇ ਖੂਬਸੂਰਤ ਅੰਦਾਜ਼ ਵਿੱਚ ਗੀਤ ਪੇਸ਼ ਕਰਕੇ ਦਰਸ਼ਕਾਂ ਦੀ ਵਾਹ ਵਾਹ ਖੱਟੀ। ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ• ਜਸਵੀਰ ਸਿੰਘ ਮਾਨ, ਸ• ਧਰਮਿੰਦਰ ਸਿੰਘ ਵਿਰਕ, ਨਰਿੰਦਰ ਸਿੰਘ ਢਿੱਲੋਂ ਅਤੇ ਸ• ਗੁਰਜੀਤ ਸਿੰਘ ਤੂਰ ਨੇ ਸ਼ਿਰਕਤ ਕੀਤੀ। ਵਿਦਿਅਕ ਖੇਤਰ ਵਿੱਚੋਂ ਪਹਿਲਾ ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। 100% ਹਾਜ਼ਰੀ ਵਾਲੇ ਵਿਦਿਆਰਥੀਆਂ ਅਤੇ ਖੇਡ ਗਤੀਵਿਧੀਆਂ ਵਿੱਚੋਂ ਵਿਜੇਤਾ ਵਿਦਿਆਰਥੀਆਂ ਦੀ ਉਚੇਚੇ ਤੌਰ ਤੇ ਹੌਸਲਾ ਅਫਜਾਈ ਕੀਤੀ ਗਈ। ਚੇਅਰਮੈਨ ਐੱਮ. ਐੱਸ. ਗਿੱਲ ਦੁਆਰਾ ਵੱਖ-ਵੱਖ ਵਿਭਾਗਾਂ ਵਿੱਚ ਖਾਸ ਅਹੁਦੇ ਪ੍ਰਾਪਤ ਕਰ ਚੁੱਕੇ ਸਕੂਲ ਦੇ ਚਮਕਦੇ ਸਿਤਾਰਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ। ਸਮੁੱਚੇ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਵੀਰ ਸਿੰਘ ਗੋਲੇਵਾਲੀਆ ਦੁਆਰਾ ਬਾਖੂਬੀ ਨਿਭਾਈ ਗਈ। ਇਸ ਸਮੇਂ ਗੁਰਬਚਨ ਸਿੰਘ ਭੁੱਲਰ, ਅਮਨਦੀਪ ਕੌਰ ਗਿੱਲ ਸਰਬਜੀਤ ਕੌਰ ਚੰਡੀਗੜ੍ਹ, ਸਿਮਰਜੀਤ ਕੌਰ, ਸੰਯੋਤ ਕੌਰ, ਜਸ਼ਨਪ੍ਰੀਤ ਸਿੰਘ, ਹੇਮਰਾਜ ਗਰਗ, ਸਾਹਬ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।