12 ਜਨਵਰੀ (ਕਰਨ ਭੀਖੀ) ਮਾਨਸਾ: ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 15 ਜਨਵਰੀ ਨੂੰ ਐਸ.ਬੀ.ਆਈ. ਲਾਈਫ਼ ਵੱਲੋਂ ਏਜੰਟ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਉਮਰ 30 ਤੋਂ 50 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਤਨਖਾਹ ਕਮਿਸ਼ਨ ਦੇ ਆਧਾਰ ’ਤੇ ਹੋਵੇਗੀ। ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਰੰਗਦਾਰ ਪਾਸਪੋਰਟ ਫੋਟੋਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮਾਨਸਾ ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 30 ਹੈ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਕੰਮ ਕਰਨ ਦਾ ਸਥਾਨ ਮਾਨਸਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਬਕਾ ਫੌਜੀ ਵੀ ਭਾਗ ਲੈ ਸਕਦੇ ਹਨ।
15 ਜਨਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
Leave a comment