ਭੀਖੀ, 1 ਮਈ
ਵਿਸ਼ਵ ਮਜ਼ਦੂਰ ਦਿਵਸ ਮੌਕੇ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਾਬੀ ਵਿਰਸਾ ਹੈਰੀਟੇਜ ਫਾਉਂਡੇਸ਼ਨ ਰਜਿ ਪੰਜਾਬ ਵੱਲੋਂ ਦੂਜਾ ਖੂਨਦਾਨ ਕੈਂਪ ਬਲੱਡ ਬੈਂਕ ਮਾਨਸਾ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦੌਰਾਨ 20 ਯੂਨਿਟ ਦਾਨ ਹੋਏ।
ਥਾਣਾ ਮੁਖੀ ਭੀਖੀ ਸੁਖਜੀਤ ਸਿੰਘ ਨੇ ਖੁਦ ਖੂਨਦਾਨ ਕਰਦਿਆਂ ਕਿਹਾ ਕਿ ਇਹ ਇੱਕ ਮਹਾਦਾਨ ਹੈ, ਖੂਨ ਕਈ ਸਾਰੀਆਂ ਜ਼ਿੰਦਗੀਆਂ ਨੂੰ ਜੀਵਨ ਦਾਨ ਦਿੰਦਾ ਹੈ, ਜੋ ਲੋਕ ਸਰੀਰ ਪੱਖੋਂ ਤੰਦਰੁਸਤ ਹਨ, ਮਨੁੱਖਤਾ ਦੇ ਭਲੇ ਲਈ ਉਹਨਾਂ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਅੱਜ ਮਜ਼ਦੂਰ ਦਿਵਸ ਮੌਕੇ ਖੂਨਦਾਨ ਕੈਂਪ ਲਗਾ ਨੌਜਵਾਨਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ।
ਆਪ ਕੋਆਰਡੀਨੇਟਰ ਚੁਸਪਿੰਦਰਬੀਰ ਸਿੰਘ ਚਹਿਲ ਨੇ ਖੂਨਦਾਨੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਆਪਣੀ ਸਿਹਤ ਵੱਲ ਧਿਆਨ ਦੇ ਕੇ ਖੇਡਾਂ ਵਿੱਚ ਰੁਚੀ ਪੈਦਾ ਕਰਨੀ ਚਾਹੀਦੀ ਹੈ, ਉਹਨਾਂ ਕਿਹਾ ਕਿ ਇੱਕ ਚੰਗਾ ਮਨੁੱਖ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ।
ਕੈਂਪ ਦੌਰਾਨ ਸੰਸਥਾ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਪਮਾਰ ਨੇ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਧਾਨ ਕਰਨ ਭੀਖੀ, ਗੁਰਪ੍ਰੀਤ ਸਿੰਘ ਹੀਰੋਂ, ਸੁਖਵਿੰਦਰ ਸਿੰਘ ਉੱਭਾ, ਕਰਮਜੀਤ ਅਤਲਾ, ਕੁਲਦੀਪ ਸਿੰਘ ਨਿੱਕਾ, ਲਵਪ੍ਰੀਤ ਸਿੰਘ, ਸੁਰੇਸ਼ ਕੁਮਾਰ ਸਿੰਗਲਾ, ਹਰਵਿੰਦਰ ਕਲੇਰ, ਕਾਮਰੇਡ ਰੂਪ ਢਿੱਲੋਂ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਕੈਂਪ ਦੌਰਾਨ ਨੌਜਵਾਨਾਂ ਦਾ ਸਨਮਾਨ ਕਰਦੇ ਹੋੲੈ ਸੁਖਜੀਤ ਸਿੰਘ ਥਾਣਾ ਮੁਖੀ ਭੀਖੀ।
2 . ਕੈਂਪ ਦੌਰਾਨ ਨੌਜਵਾਨਾਂ ਦਾ ਸਨਮਾਨ ਕਰਦੇ ਹੋੲੈ ਚੁਸਪਿੰਦਰਬੀਰ ਸਿੰਘ ਚਹਿਲ।