19 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ 21 ਅਪ੍ਰੈਲ 2024 ਨੂੰ ਸ੍ਰੀ ਮਹਾਂਵੀਰ ਜਯੰਤੀ ਮੌਕੇ ਬੁਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਅਪ੍ਰੈਲ 2024 ਦਿਨ ਐਤਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਬੁਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ ਰੇਹੜੀਆਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਸ ਦਿਨ ਹੋਟਲ/ਢਾਬਿਆਂ/ਅਹਾਤਿਆਂ ‘ਤੇ ਮੀਟ ਆਂਡੇ ਬਣਾਉਣ ਤੇ ਪਾਬੰਦੀ ਲਗਾਈ ਗਈ ਹੈ।