ਮਾਨਸਾ 18 ਅਗਸਤ (ਨਾਨਕ ਸਿੰਘ ਖੁਰਮੀ)
NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਨੂੰ 20 ਅਗਸਤ ਨੂੰ ਚੰਡੀਗੜ੍ਹ ਵਿਖੇ ਸਬ ਕਮੇਟੀ ਨਾਲ ਮੀਟਿੰਗ ਮਿਲੀ ਹੋਈ ਹੈ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਭੀਖੀ ਨੇ ਕਿਹਾ ਜੇਕਰ ਇਸ ਮੀਟਿੰਗ ਵਿੱਚ ਵੀ ਟਾਲ ਮਟੋਲ ਦਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਫਰੰਟ ਵੱਲੋ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੇ ਘਰ ਸੁਨਾਮ ਦਾ ਘਿਰਾਓ ਕੀਤਾ ਜਾਵੇਗਾ l ਵਿੱਤ ਸਕੱਤਰ ਨਰਪਿੰਦਰ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਕਰ ਰਹੀ ਹੈ l ਪਰ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ l NSQF ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸ਼ੋਸਨ ਦਾ ਸ਼ਿਕਾਰ ਹੋ ਰਹੇ ਹਨ। ਜਰਨਲ ਸਕੱਤਰ ਰਾਜ ਸਿੰਘ ਨੇ ਕਿਹਾ ਕਿ ਇਸ ਸਰਕਾਰ ਨੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ NSQF ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 11 ਸਾਲਾਂ ਤੋ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋ ਮੁਲਾਜ਼ਮਾ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ ਅਤੇ ਅਸੀ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਜਥੇਬੰਦੀ ਦੇ ਸੀਨੀਅਰ ਆਗੂਆਂ ਸਰਬਜੀਤ ਸਿੰਘ ਬਾਜੇਵਾਲਾ ਵਰਿੰਦਰ ਸ਼ਰਮਾ ਜਸਪਾਲ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰੇ ਅਤੇ ਆਉਟਸੋਰਸ ਤੋਂ ਕੱਢ ਕੇ ਵਿਭਾਗ ਦੇ ਕੰਟਰੈਕਟ ਤੇ ਲੈ ਕੇ ਆਉਣ ਦੀ ਨੀਤੀ ਬਣਾਈ ਜਾਵੇ l ਇਸ ਮੌਕੇ ਤੇ ਜਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਸਿੰਘ ਭੀਖੀ ਪ੍ਰੈਸਸਕੱਤਰ,ਪਰਦੀਪ ਸਿੰਘ , ਅੰਮ੍ਰਿਤਪਾਲ ਸਿੰਘ, ਬਲਜੀਤ ਕੌਰ, ਕੁਲਵਿੰਦਰ ਕੌਰ, ਅਮਨਦੀਪ ਸਿੰਘ ਮਨਜੀਤ ਸਿੰਘ, ਸੁਖਦੀਪ ਸਿੰਘ ਆਦਿ ਸ਼ਾਮਿਲ ਸਨ।