23 ਜਨਵਰੀ (ਕਰਨ ਭੀਖੀ) ਮਾਨਸਾ: ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜੋਨ ਇਸਤਰੀ ਦਲ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ( ਫਤਿਹ) ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦਿਵਾਨ ਸਜਾਉਣਗੇ ਇਸ ਮੌਕੇ ਸਿੱਖ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੇ ਅਤੇ ਕਿਸਾਨ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਇਸ ਮੌਕੇ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਬਾਬਾ ਜੋਗਾ ਸਿੰਘ ਜੀ ਮੁਖੀ ਤਰਨਾ ਦਲ ਮਿਸਾਲ ਸ਼ਹੀਦਾਂ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੌਮੀ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਬਾਬਾ ਬਖਸ਼ੀਸ਼ ਸਿੰਘ ਜੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ ਦਲੇਰ ਸਿੰਘ ਡੋਡ ਬਾਬਾ ਰੇਸ਼ਮ ਸਿੰਘ ਖੁਖਰਾਣਾ ਸ੍ਰ ਗੁਰਦੀਪ ਸਿੰਘ ਬਠਿੰਡਾ ਬਾਬਾ ਚਮਕੌਰ ਸਿੰਘ ਭਾਈਰੂਪਾ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਭਾਈ ਸੁਖਵਿੰਦਰ ਸਿੰਘ ਭਗਵਾਨ ਭਾਈ ਹਰਦੀਪ ਸਿੰਘ ਨਿਊਜ਼ੀਲੈਂਡ ਭਾਈ ਅਮਰਜੀਤ ਸਿੰਘ ਮਰਿਆਦਾ ਕਣਕਵਾਲ ਭੰਗੂਆ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਬਾਬਾ ਹਰਬੰਸ ਦਾਸ ਜੀ ਭੀਖੀ ਵਿਸ਼ੇਸ਼ ਤੌਰ ਤੇ ਪਹੁੰਚਣਗੇ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ