26 ਜੂਨ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ 27 ਜੂਨ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ *ਸਵੇਰੇ 9:30 ਤੋਂ ਸਵੇਰੇ 11:30* ਤੱਕ ਸਪੈਸ਼ਲ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ। ਕੈਂਪ ਦੌਰਾਨ ਮਾਲ ਵਿਭਾਗ, ਸਥਾਨਕ ਸਰਕਾਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ, ਜ਼ਿਲ੍ਹਾ ਭਲਾਈ, ਪੀਐਸਪੀਸੀਐਲ ਅਤੇ ਟਰਾਂਸਪੋਰਟ ਆਦਿ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਬਠਿੰਡਾ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।