ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਨੇ ਖੋਲ੍ਹਿਆ ਪੰਜਾਬ ਸਰਕਾਰ ਵਿਰੁੱਧ ਮੋਰਚਾ-ਕਰਮਜੀਤ ਤਾਮਕੋਟ
28 ਸਤੰਬਰ (ਨਾਨਕ ਸਿੰਘ ਖੁਰਮੀ) ਮਾਨਸਾ: ਅੱਜ ਇੱਕ ਪ੍ਰੈੱਸ ਮਿਲਣੀ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਕਰਮਜੀਤ ਤਾਮਕੋਟ ਤੇ ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ 29 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਐੱਮ ਐੱਲ ਏ ਤੇ ਮੰਤਰੀਆਂ ਨੂੰ ਘੇਰਨ ਦੇ ਪ੍ਰੋਗਰਾਮ ਅਨੁਸਾਰ ਮਾਨਸਾ ਦੇ ਐੱਮ ਐੱਲ ਏ ਦਾ ਘਿਰਾਓ ਕੀਤਾ ਜਾਵੇਗਾ।
ਕਰਮਜੀਤ ਤਾਮਕੋਟ ਨੇ ਦੱਸਿਆ ਕਿ ਮਾਨ ਸਰਕਾਰ ਮੀਟਿੰੰਗ ਦਾ ਸਮਾਂ ਦੇ ਕੇ ਵਾਰ ਵਾਰ ਭੱਜਦੀ ਰਹੀ ਹੈ।ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਇਸ ਲਈ ਜਦ ਤੱਕ ਖੁਦ ਮੁੱਖ ਮੰਤਰੀ ਸਾਹਿਬ ਸਾਡੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਸਾਡੀ ਗੱਲ ਸੁਣਨ ਲਈ ਤਿਆਰ ਨਹੀਂ ਹੁੰਦੇ ਸਾਡਾ ਸੰਘਰਸ਼ ਜਾਰੀ ਰਹੇਗਾ।
ਦਰਸ਼ਨ ਸਿੰਘ ਅਲੀਸ਼ੇਰ ਨੇ ਦੱਸਿਆ ਕੀ ਮਾਨ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਤੇ ਸਰਕਾਰ ਬਣਨ ਤੇ ਇੱਕ ਅਧੂਰਾ ਜਿਹਾ ਨੋਟੀਫਿਕੇਸ਼ਨ ਕਰ ਕੇ ਸਾਡੇ ਨਾਲ ਕੋਲਾ ਮਜਾਕ ਕੀਤਾ। ਕਿੳਂਕਿ ਉਸ ਨੋਟੀਫਿਕੇਸ਼ਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਕੋਈ ਪ੍ਰਕਿਰਿਆ ਸ਼ੁਰੂ ਨਹੀ ਕੀਤੀ।ਇਸ ਲਈ ਸਾਡਾ ਸੰਘਰਸ਼ ਜਾਰੀ ਰਹੇਗਾ।