19 ਮਾਰਚ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ 6 ਜੂਨ 2024 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਮੱਦੇ ਨਜ਼ਰ ਰੱਖਦਿਆਂ ਹਰ ਤਰ੍ਹਾਂ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਬਣ ਜਾਂਦੇ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਲਈ 6 ਜੂਨ 2024 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁੱਝ ਸ਼ਰਾਰਤੀ ਅਨਸਰ ਇਸ ਨਾਲ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
6 ਜੂਨ ਤੱਕ ਡਰੋਨ ਕੈਮਰਿਆਂ ਨੂੰ ਚਲਾਉਣ ਜਾਂ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
Highlights
- #mansanews
Leave a comment