By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 6 ਅਕਤੂਬਰ ਨੂੰ ਜਿਲ੍ਹੇ ਵੱਲੋਂ ਵੱਡੀ ਗਿਣਤੀ ਅਧਿਆਪਕਾਂ ਨੂੰ ਕਰਵਾਇਆ ਜਾਵੇਗਾ ਸ਼ਾਮਿਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 6 ਅਕਤੂਬਰ ਨੂੰ ਜਿਲ੍ਹੇ ਵੱਲੋਂ ਵੱਡੀ ਗਿਣਤੀ ਅਧਿਆਪਕਾਂ ਨੂੰ ਕਰਵਾਇਆ ਜਾਵੇਗਾ ਸ਼ਾਮਿਲ
ਬਠਿੰਡਾਮਾਲਵਾ

6 ਅਕਤੂਬਰ ਨੂੰ ਜਿਲ੍ਹੇ ਵੱਲੋਂ ਵੱਡੀ ਗਿਣਤੀ ਅਧਿਆਪਕਾਂ ਨੂੰ ਕਰਵਾਇਆ ਜਾਵੇਗਾ ਸ਼ਾਮਿਲ

gagan phul
Last updated: 2024/09/26 at 11:21 AM
gagan phul 9 months ago
Share
SHARE

ਡੀ, ਟੀ, ਐੱਫ ਬਠਿੰਡਾ ਵੱਲੋਂ 6 ਅਕਤੂਬਰ ਦੀ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀ ਕੀਤੀ ਜਿਲ੍ਹਾ ਪੱਧਰੀ ਯੋਜਨਾਬੰਦੀ

26 ਸਤੰਬਰ (ਨਾਨਕ ਸਿੰਘ ਖੁਰਮੀ) ਬਠਿੰਡਾ: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ |ਜਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਜਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਢਾਈ ਸਾਲ ਬੀਤਣ ਦੇ ਬਾਵਜੂਦ ਅਧਿਆਪਕਾਂ ਦੀਆਂ ਹੱਕੀ ਅਤੇ ਵਾਜਬ ਮੰਗਾਂ ਪ੍ਰਤੀ ਵੱਟੀ ਘੇਸਲ ਕਾਰਨ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਫੈਲ ਰਹੀ ਹੈ। ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਅਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਤੋਂ ਸਰਕਾਰ ਲਗਾਤਾਰ ਆਨਾਕਾਨੀ ਕਰ ਰਹੀ ਹੈ।ਸਿੱਖਿਆ ਵਿਭਾਗ ਵਿੱਚ ਆਊਟਸੋਰਸਿੰਗ ਪ੍ਰਣਾਲੀ ਨੂੰ ਤੇਜੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਲਗਭਗ 37 ਤਰ੍ਹਾਂ ਦੇ ਭੱਤਿਆਂ ਤੇ ਕੈਂਚੀ ਫੇਰੀ ਜਾ ਚੁੱਕੀ ਹੈ। ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਤੇ ਲੰਗੜਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਤਨਖਾਹਾਂ ਵਿੱਚ ਪ੍ਰਤੀ ਅਧਿਆਪਕ ਲੱਗਭਗ ਦਸ ਹਜ਼ਾਰ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਜੱਥੇਬੰਦਕ ਸਕੱਤਰ ਕੁਲਵਿੰਦਰ ਵਿਰਕ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ, ਉਨ੍ਹਾਂ ਕਿਹਾ ਕਿ ਕਿ ਹਾਲ ਹੀ ਵਿਚ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਕੀਤੀਆਂ ਤਰੱਕੀਆਂ ਦੌਰਾਨ ਵੱਡੇ ਪੱਧਰ ਤੇ ਸਟੇਸ਼ਨ ਲੁਕਾ ਕੇ ਅਧਿਆਪਕਾਂ ਦੀ ਖੱਜਲ ਖ਼ੁਆਰੀ ਕੀਤੀ ਗਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਨੀਤੀ 2020 ਅਨੁਸਾਰ ਮਹਿਕਮੇ ਦੀ ਅਕਾਰ ਘਟਾਈ ਕਰਕੇ ਪੋਸਟਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਲੰਟੀਅਰ ਤੋਂ ਪੱਕੇ ਕੀਤੇ ਸਹਾਇਕ ਟੀਚਰਾਂ ਵਿੱਚੋਂ 170 ਅਧਿਆਪਕਾਂ ਨੂੰ ਮਹਿਜ਼ ਛੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਫਾਕੇ ਕੱਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਵਿਕਾਸ ਟੈਕਸ ਦੇ ਨਾਂ ਹੇਠ 200 ਰੁਪਏ ਪ੍ਰਤੀ ਮਹੀਨਾ ਜਜੀਆ ਵਸੂਲੀ ਕੀਤੀ ਜਾ ਰਹੀ ਹੈ। ਸੁਬਾਈ ਆਗੂਆਂ ਨੇ ਕਿਹਾ ਕਿ 6 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਪੈਂਨਸ਼ਨਰਾਂ ਅਤੇ ਅਧਿਆਪਕਾਂ ਦੀਆਂ ਭਖਵੀਆਂ ਮੰਗਾਂ ਦੀ ਤੁਰੰਤ ਪੂਰਤੀ ਕਰੇ । ਆਗੂਆਂ ਨੇ ਸਿੱਖਿਆ ਵਿਭਾਗ ਵੱਲੋਂ ਪੇਪਰਾਂ ਦੇ ਦਿਨਾਂ ਵਿੱਚ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਦੇ ਸੈਮੀਨਾਰ ਲਗਾਉਣ ਦੀ ਨਿਖੇਧੀ ਕੀਤੀ | ਉਹਨਾਂ ਨੇ ਕਿਹਾ ਕਿ ਹੁਣ ਜਦੋਂ ਸਤੰਬਰ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਉਹਨਾਂ ਦਿਨਾਂ ਵਿੱਚ ਅਧਿਆਪਕਾਂ ਨੂੰ ਸਕੂਲਾਂ ਚੋਂ ਬਾਹਰ ਕੱਢਣਾ ਬਹੁਤ ਹੀ ਬੇਤੁਕਾਂ ਫੈਸਲਾ ਹੈਂ ।ਆਗੂਆਂ ਨੇ ਭਰਾਤਰੀ ਜਥੇਬੰਦੀਆਂ ਨੂੰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਿੱਜੀਕਰਨ, ਸੰਸਾਰੀਕਰਨ, ਸਿੱਖਿਆ ਦੇ ਵਪਾਰੀਕਰਨ , ਭਗਵੇਂਕਰਨ ਅਤੇ ਆਊਟਸੋਰਸਿੰਗ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਸਾਂਝੇ ਘੋਲਾਂ ਦੀ ਸਖ਼ਤ ਲੋੜ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਜਿਲ੍ਹਾ ਆਗੂ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਭੋਲਾ ਤਲਵੰਡੀ,ਭੁਪਿੰਦਰ ਮਾਈਸਰਖਾਨਾ, ਬਲਕਰਨ ਕੋਟ ਸ਼ਮੀਰ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

gagan phul 26 September 2024 26 September 2024
Share This Article
Facebook Twitter Whatsapp Whatsapp Email Print
Previous Article ਬੁਢਲਾਡਾ ਵਿਖੇ ਲਗਾਇਆ ਗਿਆ ਦੋ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ
Next Article ਨੈਸ਼ਨਲ ਪਰੋਟੈਸਟ ਦਿਵਸ ਦੇ ਸੰਬੰਧ ਵਿੱਚ ਮਾਣਯੋਗ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ 1 ਮਾਨਸਾ ਰਾਹੀਂ ਦਿੱਤਾ ਗਿਆ ਮੰਗ ਪੱਤਰ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?