ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਦੀਆਂ ਕੁੜੀਆਂ ਨੇ ਗੱਡੇ ਜਿੱਤ ਦੇ ਝੰਡੇ
ਬਠਿੰਡਾ 31 ਅਕਤੂਬਰ
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਾਕੀ ਟਰਫ ਰਾਜਿੰਦਰਾ ਕਾਲਜ ਵਿਖੇ ਚੱਲ ਰਹੀਆਂ67 ਵੀਆ ਸੂਬਾ ਪੱਧਰੀ ਖੇਡਾਂ ਹਾਕੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆ ਹਨ।
ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਕੁੜੀਆਂ ਅੱਜ ਕਿਸੇ ਖੇਤਰ ਵਿੱਚ ਘੱਟ ਨਹੀਂ ਪੜਾਈ ਦੇ ਨਾਲ ਖੇਡਾਂ ਵਿੱਚ ਵੀ ਆਪਣੇ ਸਕੂਲ, ਮਾਪਿਆਂ, ਪੰਜਾਬ ਅਤੇ ਭਾਰਤ ਦਾ ਨਾਮ ਚਮਕਾ ਰਹੀਆਂ ਹਨ। ਉਹਨਾਂ ਜੇਤੂ ਖਿਡਾਰੀਆਂ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਸੈਮੀਫਾਈਨਲ ਮੁਕਾਬਲੇ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਜ਼ਿਲ੍ਹਾ ਬਠਿੰਡਾ ਨੂੰ 3-0 ਨਾਲ, ਜਲੰਧਰ ਨੇ ਪੰਜਾਬ ਸਪੋਰਟਸ
ਇੰਸਟੀਚਿਊਟ ਮੁਕਤਸਰ ਨੂੰ 4-1 ਨਾਲ ਹਰਾਇਆ।
ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਬਠਿੰਡਾ ਨੂੰ 1-0 ਨਾਲ ਹਰਾ ਕੇ ਤੀਜਾ ਸਥਾਨ ਅਤੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਜਲੰਧਰ ਨੂੰ ਪੇਨਲਟੀ ਸੂਟ ਰਾਹੀਂ 3-1 ਨਾਲ ਹਰਾ ਕੇ ਪਹਿਲਾਂ ਸਥਾਨ ਅਤੇ ਜਲੰਧਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਅਜੀਤਪਾਲ ਸਿੰਘ, ਗੁਰਪ੍ਰੀਤ ਸਿੰਘ ਸਿੱਧੂ,ਰਹਿੰਦਰ ਸਿੰਘ, ਜਗਮੋਹਨ ਸਿੰਘ, ਗੁਰਮੀਤ ਸਿੰਘ ਮਾਨ, ਭੁਪਿੰਦਰ ਸਿੰਘ ਤੱਗੜ,ਇਸਟਪਾਲ ਸਿੰਘ, ਗੁਰਲਾਲ ਸਿੰਘ, ਇਕਬਾਲ ਸਿੰਘ, ਰਣਧੀਰ ਸਿੰਘ, ਬੇਅੰਤ ਕੌਰ, ਕਰਮਜੀਤ ਕੌਰ, ਸੁਖਦੀਪ ਕੌਰ, ਸੁਖਜਿੰਦਰ ਪਾਲ ਕੌਰ,ਸੈਲਵਿੰਦਰ ਕੌਰ,ਅਨਮੋਲ, ਗੁਰਿੰਦਰਜੀਤ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਰੇਸ਼ਮ ਸਿੰਘ, ਰਮਨਦੀਪ ਸਿੰਘ ਹਾਜ਼ਰ ਸਨ।