*ਐਸ.ਡੀ.ਐਮ. ਨੇ ਲੋਕ ਸਭਾ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
01 ਅਪ੍ਰੈਲ (ਕਰਨ ਭੀਖੀ) ਮਾਨਸਾ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਹਲਕਾ 97-ਸਰਦੂਲਗੜ੍ਹ ਦੇ ਸਮੂਹ ਸੈਕਟਰ ਅਫ਼ਸਰ, ਕਾਰਜਸਾਧਕ ਅਫ਼ਸਰ ਸਰਦੂਲਗੜ੍ਹ, ਬੀ.ਡੀ.ਪੀ.ਓ. ਸਰਦੂਲਗੜ੍ਹ ਅਤੇ ਝੁਨੀਰ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਅਤੇ ਪੋਲਿੰਗ ਬੂਥਾਂ ’ਤੇ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ’ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਸਮੂਹ ਸੈਕਟਰ ਅਫ਼ਸਰਾਂ ਨੂੰ ਅਜਿਹੇ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਦਫ਼ਤਰ ਸਹਾਇਕ ਰਿਟਰਨਿੰਗ ਅਫ਼ਸਰ, ਸਰਦੂਲਗੜ੍ਹ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ। ਇਸ ਉਪਰੰਤ ਸਮੂਹ ਸੈਕਟਰ ਅਫਸਰ, ਹਲਕਾ 97-ਸਰਦੂਲਗੜ੍ਹ ਦੀ ਚੋਣਾਂ ਦੌਰਾਨ ਬਣਦੀ ਡਿਊਟੀ ਸਬੰਧੀ ਸਿਖਲਾਈ ਕਰਵਾਈ ਗਈ।