12 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਣਯੋਗ ਡੀ.ਜੀ.ਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ ਆਈ.ਪੀ.ਐਸ ਐਸ.ਪੀ.(ਡੀ) ਬਠਿੰਡਾ ਵੱਲੋਂ ਜਿਲ੍ਹੇ ਵਿੱਚ ਸਖਤੀ ਕਰਦਿਆਂ ਕਰਾਈਮ ਨੂੰ ਰੋਕਣ ਲਈ ਜਿਲ੍ਹੇ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਰਾਹੁਲ ਭਾਰਦਵਾਜ ਡੀ.ਐੱਸ.ਪੀ ਮੌੜ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮੌੜ ਬਠਿੰਡਾ ਰੋਡ ਦੀ ਲਿੰਕ ਸੜਕ ਪਿੰਡ ਰਾਮਨਗਰ ਕੋਲ ਗਸ਼ਤ ਕਰ ਰਹੇ ਸੀ। ਇਸ ਦੌਰਾਨ 2 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ਤੇ ਉਹਨਾਂ ਕੋਲੋ ਦੋ ਨਜਾਇਜ ਪਿਸਤੌਲ .315 ਬੋਰ ਅਤੇ .32 ਬੋਰ ਸਮੇਤ 3 ਜਿੰਦਾ ਕਾਰਤੂਸ ਬਰਾਮਦ ਕਰਕੇ ਦੋਵਾ ਦੋਸ਼ੀਆਨ ਹਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟਲੀ ਖੁਰਦ ਜਿਲ੍ਹਾ ਬਠਿੰਡਾ ਅਤੇ ਬਚਿੱਤਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬਾਲਿਆਂਵਾਲੀ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ ਇਹਨਾਂ ਖਿਲਾਫ ਮੁਕੱਦਮਾ ਨੰਬਰ 24 ਮਿਤੀ 11.3.2024 ਅ/ਧ 25/54/59 ਅਸਲਾ ਐਕਟ ਥਾਣਾ ਮੌੜ ਦਰਜ ਰਜਿਸਟਰ ਕੀਤਾ ਗਿਆ। ਇਹ ਦੋਸੀਆਂਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ
ਇਹ ਅਸਲਾ ਯੂਪੀ ( ਮੱਧ ਪ੍ਰਦੇਸ਼) ਤੋਂ ਲੈ ਕੇ ਆਏ ਸਨ। ਇਹਨਾਂ ਦੋਸ਼ੀਆਂਨ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਗ੍ਰਿਫਤਾਰ ਕੀਤੇ ਗਏ ਦੋਸ਼ੀਆਨ ਦੇ ਬੈਕਰਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਹਨਾਂ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਵਿੱਚੋਂ 2 ਪਿਸਤੌਲ ਸਮੇਤ 3 ਜਿੰਦਾ ਕਾਰਤੂਸ ਕੀਤੇ ਬਰਾਮਦ
Highlights
- #bathindanews
Leave a comment