21 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ ਡਿਟੈਕਟਿਵ ਬਠਿੰਡਾ ਦੀ ਨਿਗਰਾਨੀ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਸ਼ਰਾਰਤੀ ਅਨਸਰਾਂ ਤੇ ਨਜਰ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕਰਕੇ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲ਼ਾਂ ਦੀ ਲਗਾਤਾਰ ਚੈਕਿੰਗ ਚੱਲਦੀਆਂ ਰਹਿੰਦੀਆਂ ਹਨ।ਥਾਣਾ ਮੌੜ ਦੀ ਪੁਲਿਸ ਪਾਰਟੀ ਨੂੰ{ ਉਸ ਸਮੇ ਸਫਲਤਾ ਮਿਲੀ ਜਦੋ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਸੰਦੋਹਾ ਤੋਂ ਧਿੰਗੜ ਲਿੰਕ ਰੋਡ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।ਪਿੰਡ ਧਿੰਗੜ ਵਾਲੇ ਪਾਸਿਓ ਇੱਕ ਸ਼ੱਕੀ ਵਿਅਕਤੀ ਮੋਢੇ ਤੇ ਪਿੱਠੂ ਬੈਗ ਪਾਈ ਪੈਦਲ ਆ ਰਿਹਾ ਸੀ।ਜਿਸ ਦੀ ਤਲਾਸ਼ੀ ਕਰਨ ਤੇ ਉਸਦੇ ਮੋਢਿਆ ਵਿੱਚ ਪਾਏ ਪਿੱਠੂ ਬੈਗ ਵਿੱਚੋਂ 5 ਕਿਲੋ ਅਫੀਮ ਬਰਾਮਦ ਹੋਈ।
ਸ਼੍ਰੀ ਰਾਹੁਲ ਭਾਰਦਵਾਜ,ਪੀ.ਪੀ.ਐਸ ਡੀ.ਐੱਸ.ਪੀ ਮੌੜ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜਰ ਮਿਤੀ 20-03-2024 ਨੂੰ ਥਾਣਾ ਮੌੜ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਸੰਦੋਹਾ ਤੋਂ ਧਿੰਗੜ ਲਿੰਕ ਰੋਡ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।ਜਿਸ ਦੌਰਾਨ ਧਿੰਗੜ ਸਾਈਡ ਤੋ ਇੱਕ ਵਿਅਕਤੀ ਜਿਸ ਦੇ ਮੋਢਿਆ ਪਰ ਪਿੱਠੂ ਬੈਗ ਪਾਇਆ ਹੋਇਆ ਸੀ, ਜਿਸ ਦੀ ਤਲਾਸ਼ੀ ਕਰਨ ਤੇ ਉਸਦੇ ਪਿੱਠੂ ਬੈਗ ਵਿੱਚੋਂ 5 ਕਿਲੋ ਅਫੀਮ ਬਰਾਮਦ ਹੋਈ।ਦੋਸ਼ੀ ਦੀ ਪਛਾਣ ਸੂਰਜ ਸਿੰਘ ਪੁੱਤਰ ਆਲਾ ਸਿੰਘ ਵਾਸੀ ਮੌੜ ਖੁਰਦ ਵੱਜੋਂ ਹੋਈ।ਜਿਸਦੇ ਖਿਲ਼ਾਫ ਮੁਕੱਦਮਾ ਨੰ. 32 ਮਿਤੀ 20-03-2024 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਮੌੜ ਦਰਜ ਰਜਿਸਟਰ ਕੀਤਾ। ਦੌਰਾਨੇ ਤਫਤੀਸ਼ ਦੋਸ਼ੀ ਸੂਰਜ ਸਿੰਘ ਨੇ ਮੰਨਿਆ ਹੈ ਕਿ ਉਹ ਇਹ ਅਫੀਮ ਰਾਜਸਥਾਨ ਸੂਬੇ ਦੇ ਭੀਲਵਾੜਾ ਤੋਂ ਵੱਖ-ਵੱਖ ਆਵਾਜਾਈ ਦੇ ਸਾਧਨਾਂ ਰਾਂਹੀ ਲੈ ਕੇ ਆਇਆ ਸੀ ਅਤੇ ਜਿਸ ਨੂੰ ਪੁਲਿਸ ਦੀ ਨਿਗਾਹ ਤੋਂ ਬਚਦੇ ਹੋਏ ਵੱਖ-ਵੱਖ ਲਿੰਕ ਰੋਡ ਦੀ ਵਰਤੋਂ ਕਰਦਾ ਹੋਏ ਆਉਦੇ ਹੋਏ ਨੂੰ ਅੱਜ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ।ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।