–ਸੋਸ਼ਲ ਮੀਡੀਆ ਅਕਾਊਂਟ ਨਾਲ ਜੁੜਨ ਲਈ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ ਦਾ ਕਿਊ.ਆਰ ਕੋਡ ਕੀਤਾ ਜਾ ਸਕਦਾ ਹੈ ਸਕੈਨ
–ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਵੀ ਸੋਸ਼ਲ ਮੀਡਿਆ ਹੈਂਡਲ ਰਾਹੀਂ ਲੋਕ ਕਰ ਸਕਦੇ ਹਨ ਸੰਪਰਕ
22 ਮਾਰਚ (ਗਗਨਦੀਪ ਸਿੰਘ) ਬਰਨਾਲਾ: ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੈਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਹੱਕ ਦੀ ਸੁਵਰਤੋਂ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਆਮ ਲੋਕਾਂ ਨਾਲ ਰਾਬਤਾ ਰੱਖਣ ਅਤੇ ਹਰ ਲੋੜੀਂਦੀ ਜਾਣਕਾਰੀ ਉਨ੍ਹਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਇਕ ਅਸਰਦਾਰ ਮਾਧਿਅਮ ਵਜੋਂ ਉਭਰਿਆ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਦਾ ਇਸਤਮਾਲ ਵੋਟਰ ਜਾਗਰੂਕਤਾ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਹੈਂਡਲ ਕਾਰਜ਼ਸ਼ੀਲ ਕੀਤੇ ਗਏ ਹਨ।
ਇਨ੍ਹਾਂ ਰਾਹੀਂ ਵੋਟਰ ਸੂਚੀਆਂ ਦੀ ਸੁਧਾਈ, ਵੋਟ ਪਾਉਣ ਜਾਣ ਲਈ ਲੋੜੀਂਦੇ ਦਸਤਾਵੇਜ਼, ਪੋਲਿੰਗ ਬੂਥਾਂ ਸਬੰਧੀ ਵੇਰਵੇ, ਉਮੀਦਵਾਰਾਂ ਬਾਰੇ ਜਾਣਕਾਰੀ ਆਦਿ ਸਾਂਝੀ ਕਰਕੇ ਆਮ ਲੋਕਾਂ ਨੂੰ ਦੱਸੀ ਜਾ ਰਹੀ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਫ਼ਸਰ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਦੇ ਵੀ ਸੋਸ਼ਲ ਮੀਡਿਆ ਹੈਂਡਲ ਚਲਾਏ ਗਏ ਹਨ ਜਿਨ੍ਹਾਂ ਉੱਤੇ ਆਮ ਜਨਤਾ ਸੰਪਰਕ ਕਰ ਸਕਦੀ ਹੈ ਅਤੇ ਆਪਣੀ ਵੋਟਾਂ ਬਾਰੇ ਜਾਣਕਾਰੀ ਲਈ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵੋਟਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟਸ https://www.facebook.com/profile.php?id=61557153462495 (ਫੇਸਬੁੱਕ Deosocialmedia Barnala), https://www.instagram.com/deosocialmedia/ (Deosocialmedia Barnala) ਅਤੇ District Election Officer Barnala (ਐਕਸ) ਤੋਂ ਇਲਾਵਾ ਯੂਟਿਊਬ ਚੈਨਲ ’ਤੇ ਜੁੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਗਰਿਕ ਇਨ੍ਹਾਂ ਹੈਡਲਜ਼ ਦੇ ਕਿਊ-ਆਰ ਕੋਡ ਸਕੈਨ ਕਰਕੇ ਵੀ ਫਾਲੋਅ ਕਰ ਸਕਦੇ ਹਨ। ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਮਤਦਾਨ ਵਾਲੇ ਦਿਨ 01 ਜੂਨ ਨੂੰ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਉਤਸਵ ਚੋਣਾਂ ਦਾ ਪਰਵ, ਦੇਸ਼ ਦਾ ਗਰਵ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।