-ਦੇਸ਼ ਦੇ ਹਰਮਨ ਪਿਆਰੇ ਨੇਤਾ ਨਰਿੰਦਰ ਮੋਦੀ ਨੂੰ ਦੇਸ਼ ਦੀ ਜਨਤਾ ਤੀਜੀ ਵਾਰ ਬਣਾਵੇਗੀ ਪ੍ਰਧਾਨ ਮੰਤਰੀ
23 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 24 ਮਾਰਚ ਦਿਨ ਐਤਵਾਰ ਨੂੰ ਵਿਸ਼ਾਲ ਬੂਥ ਸੰਮੇਲਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਉਕਤ ਸੰਮੇਲਨ ਵਿੱਚ ਭਾਜਪਾ ਆਗੂਆਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਉਕਤ ਸੰਮੇਲਨ ਐਤਵਾਰ ਨੂੰ ਬਾਅਦ ਦੁਪਹਿਰ 3.30 ਵਜੇ ਬਰਨਾਲਾ ਰੋਡ ‘ਤੇ ਸਥਿਤ ਜੀਤ ਪੈਲੇਸ ਵਿਖੇ ਕਰਵਾਇਆ ਜਾ ਰਿਹਾ ਹੈ। ਸਾਬਕਾ ਵਿਧਾਇਕ ਨੇ ਆਮ ਲੋਕਾਂ ਨੂੰ ਉਕਤ ਸੰਮੇਲਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸੰਮੇਲਨ ਵਿੱਚ ਹੋਣ ਵਾਲੀ ਭੀੜ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਵੱਲੋਂ ਆਪਣੇ ਹਰਮਨ ਪਿਆਰੇ ਨੇਤਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਦੇ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਇਆ ਜਾਵੇਗਾ, ਜੋ ਇੱਕ ਸਦੀਵੀ ਇਤਿਹਾਸ ਬਣ ਜਾਵੇਗਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੀ ਨਰੇਂਦਰ ਮੋਦੀ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ ਦੀ ਖੁਸ਼ਹਾਲੀ ਅਤੇ ਭਾਰਤ ਮਾਤਾ ਦੀ ਤਰੱਕੀ ਲਈ ਸ਼ੁਰੂ ਕੀਤੀਆਂ ਸਕੀਮਾਂ ਸਦਕਾ ਅੱਜ ਭਾਰਤ ਮਾਤਾ ਵਿਸ਼ਵ ਦੀ ਸਭ ਤੋਂ ਵੱਡੀ ਸ਼ਕਤੀ ਬਣ ਕੇ ਉਭਰ ਰਹੀ ਹੈ ਅਤੇ ਦੇਸ਼ ਦਾ ਹਰ ਵਰਗ ਆਰਥਿਕ ਤੌਰ ‘ਤੇ ਖੁਸ਼ਹਾਲ ਹੁੰਦਾ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਇਸ ਵਾਰ ਦੇਸ਼ ਵਾਸੀ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਸਿਰਫ਼ ਅਫਵਾਹਾਂ ਹੀ ਫੈਲਾਈਆਂ ਜਾ ਸਕਦੀਆਂ ਹਨ, ਪਰ ਭਾਜਪਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੀ ਗਈ ਸਖ਼ਤ ਮਿਹਨਤ ਸਦਕਾ ਵਿਰੋਧੀਆਂ ਨੂੰ ਲਗਾਤਾਰ ਕਰਾਰਾ ਜਵਾਬ ਦਿੱਤਾ ਜਾ ਰਿਹਾ ਹੈ।