3 ਅਪ੍ਰੈਲ (ਨਾਨਕ ਸਿੰਘ ਖੁਰਮੀ) ਮਾਨਸਾ: ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਪ੍ਰਾਪਤ ਹਦਾਇਤਾਂ ’ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਜਿਲਾ ਬਾਲ ਸੁਰੱਖਿਆ ਅਫਸਰ ਮੈਡਮ ਹਰਪ੍ਰੀਤ ਕੋਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੁਢਲਾਡਾ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਬਾਲ ਭੀਖਿਆ ਕਰਦੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ। ਇਸ ਮੌਕੇ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖਿਆ ਕਰਦੇ ਬੱਚੇ, ਬਾਲ ਗੁੰਮ ਹੋਏ ਬੱਚੇ, ਬਾਰੇ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਿਤ ਥਾਣੇ ਨੂੰ ਸੂਚਨਾ ਦਿਊ ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣਾ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ।
ਕਾਊਂਸਲਰ ਨੇ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ ਬਾਲ ਭਲਾਈ ਕਮੇਟੀ ਤੇ ਜਿਲਾ ਬਾਲ ਸੁਰੱਖਿਆ ਦਫਤਰ ਮਾਨਸਾ ’ਨੂੰ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਪੁਲਿਸ ਵਿਭਾਗ ਵਲੋ ਜਸਵਿੰਦਰ ਸਿੰਘ ਕੰਵਲਦੀਪ ਸਿੰਘ ਹਾਜ਼ਰ ਸਨ।
ਬਾਲ ਭੀਖਿਆ ਕਰਾਉਣੀ ਕਾਨੂਨੀ ਜੁਰਮ ਹੈ ਰਜਿੰਦਰ ਵਰਮਾ
Leave a comment