24 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੀਟਿੰਗ ਹਾਲ ਦਫ਼ਤਰ ਡਿਪਟੀ ਕਮਿਸ਼ਨਰ, ਬਰਨਾਲਾ ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਰਨਾਲਾ ਪ੍ਰਧਾਨਗੀ ਹੇਠ ਸਮੂਹ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਜ਼ ਵੱਲੋਂ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ(ਅ.ਜ), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ) ਦੀਆਂ ਸਥਿਰ ਨਿਗਰਾਨੀ ਟੀਮ (ਸ੍ਟੇਟਿਕ ਸਰਵੇਲੈਂਸ ਟੀਮਾਂ) ਨੂੰ ਸਿਖਲਾਈ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਜ਼ ਸ਼੍ਰੀ ਸੰਜੇ ਸਿੰਗਲਾ ਪ੍ਰਿੰਸੀਪਲ, ਸ਼੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ, ਸ਼੍ਰੀ ਰਾਕੇਸ਼ ਕੁਮਾਰ ਪ੍ਰਿੰਸੀਪਲ, ਸ਼੍ਰੀ ਰਾਜੇਸ਼ ਕੁਮਾਰ ਪ੍ਰਿੰਸੀਪਲ ਅਤੇ ਸ੍ਰੀ ਜਸਵਿੰਦਰ ਸਿੰਘ ਲੈਕਚਰਾਰ ਵੱਲੋਂ ਸਮੂਹ ਟੀਮਾਂ ਨੂੰ ਸਥਿਰ ਨਿਗਰਾਨੀ ਟੀਮ ਦੀਆਂ ਡਿਊਟੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਸਿਖਲਾਈ ਲੈਣ ਵਾਲੇ ਅਧਿਕਾਰੀਆਂ ਦੇ ਸੰਦੇਹ ਜਾਂ ਸ਼ੱਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੂਰ ਕੀਤਾ ਗਿਆ। ਹਰੇਕ ਪ੍ਰਕਾਰ ਦੇ ਫਾਰਮ ਨੂੰ ਭਰਨਾ ਅਤੇ ਚੈਕਲਿਸਟ ਅਨੁਸਾਰ ਕੰਮ ਨੂੰ ਸਹੀ ਅਤੇ ਸਮੇਂ ਸਿਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਅੜਚਨ ਜਾਂ ਪ੍ਰੇਸ਼ਾਨੀ ਆਉਣ ਦੀ ਸੂਰਤ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਟਰੇਨਿੰਗ ਦੌਰਾਨ ਵਧੀਆ ਪ੍ਰਬੰਧ ਕੀਤੇ ਗਏ।