09 ਜੁਲਾਈ (ਨਾਨਕ ਸਿੰਘ ਖੁਰਮੀ) ਮਾਨਸਾ/ਬੁੱਢਲਾਡਾ: ਮਾਲਵਾ ਇਲਾਕੇ ਦੀ ਸਿਰਮੌਰ ਸੰਸਥਾ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ (ਬੁਢਲਾਡਾ) ਦੇ ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਦਸੰਬਰ 2023 ਦੇ ਨਤੀਜਿਆ ਵਿੱਚ ਕਾਲਜ ਦੀ ਪਾਸ ਪ੍ਰਤੀਸ਼ਤ ਸੌ ਫੀਸਦੀ ਰਹੀ ਅਤੇ ਕਾਲਜ ਦੇ ਵਿਦਿਆਥੀਆਂ ਨੇ ਬਹੁਤ ਵਧੀਆ ਅੰਕ ਹਾਸਲ ਕੀਤੇ ਹਨ। ਜਿਸ ਵਿਚ ਬੀ ਸੀ ਏ ਭਾਗ ਦੂਜਾ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ ਨੇ 77% ਅੰਕਾਂ ਨਾਲ ਪਹਿਲਾ, ਸ਼ਿਵਮ ਕੁਮਾਰ ਨੇ 76% ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਗਗਨਦੀਪ ਕੌਰ ਨੇ 74% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ ਸੀ ਏ ਭਾਗ ਤੀਜਾ ਪੰਜਵਾਂ ਸਮੈਸਟਰ ਦੀ ਵਿਦਿਆਰਥਣ ਰਾਜਦੀਪ ਕੌਰ ਨੇ 82% ਨਾਲ ਪਹਿਲਾ ਅਤੇ ਰੀਤੂ ਕੌਰ ਨੇ 74% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ ਕਾਮ ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 72% ਅੰਕਾਂ ਨਾਲ ਪਹਿਲਾ, ਪ੍ਰਨੀਤ ਕੌਰ ਨੇ 70% ਅੰਕਾਂ ਨਾਲ ਦੂਜਾ ਅਤੇ ਮੁਸਕਾਨ ਵਰਮਾ ਨੇ 68% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ ਲਿਬ ਸਮੈਸਟਰ ਪਹਿਲਾ ਦੀ ਵਿਦਿਆਰਥਣ ਸਦਿਕਸ਼ਾ ਤੇ ਕ੍ਰਿਤੀ ਨੇ 7.70 CGPA ਨਾਲ ਪਹਿਲਾ, ਰਿੰਪੀ ਰਾਣੀ, ਨਿਸ਼ਾ ਸਿੰਗਲਾ ਅਤੇ ਰਮਨਦੀਪ ਸਿੰਘ ਨੇ 7.50 CGPA ਨਾਲ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਜੀ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਵਲੋਂ ਵਧੀਆਂ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਜਿਸ ਨਾਲ ਕਾਲਜ ਅਤੇ ਇਲਾਕੇ ਦਾ ਨਾਮ ਯੂਨੀਵਰਸਿਟੀ ਪੱਧਰ ਤੇ ਉੱਚਾ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਮਿਹਨਤ ਕਰਨ ਦੀ ਪ੍ਰੇਰਨਾ ਦਿਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।