19 ਜੁਲਾਈ (ਗਗਨਦੀਪ ਸਿੰਘ) ਬਠਿੰਡਾ: ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਸਾਲ 2024-25 ਤੱਕ ਦਾ ਪ੍ਰਾਪਰਟੀ ਟੈਕਸ ਰੀਬੇਟ ਨਾਲ ਜਮ੍ਹਾ ਕਰਵਾਉਣ ਦੀ ਆਖਰੀ ਤਾਰੀਖ 30 ਸਤੰਬਰ 2024 ਹੈ।
ਉਨ੍ਹਾਂ ਦੱਸਿਆ ਕਿ 30 ਸਤੰਬਰ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ 10% ਰਿਬੇਟ ਦਾ ਲਾਭ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਜਮ੍ਹਾ ਨਾ ਕਰਨ ਤੇ ਨਗਰ ਨਿਗਮ ਵੱਲੋਂ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 138 ਅਧੀਨ ਪ੍ਰਾਪਰਟੀ ਦੀ ਸੀਲਿੰਗ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।