20 ਜੁਲਾਈ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਐੱਸ.ਪੀ.ਐੱਸ ਪਰਮਾਰ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਿਟੀ ਬਠਿੰਡਾ ਅਤੇ ਸ਼੍ਰੀ ਕੁਲਦੀਪ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਸਿਟੀ-1 ਬਠਿੰਡਾ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੋੋਨੀ ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ 3 ਦੋਸ਼ੀਆਂ ਨੂੰ 1 ਕਿੱਲੋ 5 ਗਰਾਮ ਹੈਰੋਇਨ ਇੱਕ ਇਨੋਵਾ ਕਾਰ ਨੰਬਰੀ ਪੀ.ਬੀ 03ਬੀ.ਐੱਫ 5786, 2 ਲੱਖ 65 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ ਹੌਂਡਾ ਸਿਟੀ ਕਾਰ ਨੰਬਰ ਪੀ.ਬੀ 03 ਬੀ.ਪੀ 4862 ਬਰਾਮਦ ਸਮੇਤ ਕਾਬੂ ਕਰਕੇ ਉਹਨਾਂ ਖਿਲਾਫ ਮੁਕੱਦਮਾ ਨੰਬਰ 121 ਮਿਤੀ 19.7.2024 ਅ/ਧ 21ਸੀ/29/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਦਰਜ ਰਜਿਸਟਰ ਕੀਤਾ। ਸ਼੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ{ ਉਸ ਸਮੇ ਸਫਲਤਾ ਮਿਲੀ ਜਦੋ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਨੇੜੇ ਪੁਲ ਸਰਹਿੰਦ ਨਹਿਰ ਰਿੰਗ ਰੋਡ ਸੀ ਤਾਂ ਇੱਕ ਇਨੋਵਾ ਕਾਰ ਨੂੰ ਨਹਿਰ ਦੀ ਪਟੜੀ ਪਰ ਖੜੀ ਦੇਖਿਆ, ਜਿਸ ਕਾਰ ਵਿੱਚ 2 ਨੌਜਵਾਨ ਸਵਾਰ ਸਨ। ਕਾਰ ਦੀ ਤਲਾਸ਼ੀ ਲੈਣ ਤੇ 2 ਨੌਜਵਾਨਾਂ ਪਾਸੋਂ 1 ਕਿੱਲੋ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਹਨਾਂ ਦੀ ਪਛਾਣ ਤਰਸੇਮ ਸਿੰਘ ਉਰਫ ਸੋਮਾ ਪੁੱਤਰ ਕਰਤਾਰ ਸਿੰਘ ਵਾਸੀ ਬਸਤੀ ਨੰਬਰ-2 ਬੀੜ ਤਲਾਬ ਬਠਿੰਡਾ ਹਾਲ ਅਬਾਦ ਐੱਸ.ਏ.ਐੱਸ.ਨਗਰ ਬਠਿੰਡਾ , ਕਰਨਪ੍ਰੀਤ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਕਾਠਗੜ੍ਹ ਜਿਲ੍ਹਾ ਫਾਜਿਲਕਾ ਹੋਈ। ਇਹਨਾਂ ਦੀ ਪੁੱਛ-ਗਿੱਛ ਦੌਰਾਨ ਤਰਸੇਮ ਸਿੰਘ ਉੇਕਤ ਨੇ ਮੰਨਿਆ ਕਿ ਉਹ ਇਹ ਹੈਰੋਇਨ ਗਨੇਸ਼ ਸਿੰਘ ਉਰਫ ਗੇਸ਼ੂ ਪੁੱਤਰ ਜੀਤ ਸਿੰਘ ਵਾਸੀ ਪਿੰਡ ਕਾਠਗੜ੍ਹ ਜਿਲ੍ਹਾ ਫਾਜਿਲਕਾ ਤੋਂ ਲੈ ਕੇ ਆਏ ਹਨ। ਜਿਸ ਨੂੰ ਉਕਤ ਮੁਕੱਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ।ਪੁੱਛ-ਗਿੱਛ ਦੌਰਾਨ ਤਰਸੇਮ ਸਿੰਘ ਪਾਸੋਂ 2 ਲੱਖ 65 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ ਹੌਂਡਾ ਸਿਟੀ ਕਾਰ ਨੰਬਰ ਪੀ.ਬੀ 03 ਬੀ.ਪੀ 4862 ਬਰਾਮਦ ਕੀਤੀ ਗਈ।ਤਿੰਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।