22 ਜੁਲਾਈ (ਕਰਨ ਭੀਖੀ) ਮਾਨਸਾ: ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ, ਜਿਸ ਦੌਰਾਨ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਮਾਮੂਲੀ ਮਾਮਲੇ ਜਿਵੇਂ ਕਿ ਐਕਸਾਈਜ਼ ਐਕਟ, ਚੋਰੀ ਦੇ ਮਾਮਲੇ ਸ਼ਾਮਲ ਹੁੰਦੇ ਹਨ ਜਿੰਨ੍ਹਾਂ ਦਾ ਨਿਪਟਾਰਾ ਕਰਨ ਦਾ ਅਧਿਕਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਕੋਲ ਹੁੰਦਾ ਹੈ, ਜੋ ਜੇਲ੍ਹ ਵਿੱਚ ਹੀ ਕੈਂਪ ਕੋਰਟ ਲਗਾ ਕੇ ਨਿਪਟਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕੈਂਪ ਕੋਰਟਜ਼ ਲਗਾ ਕੇ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ।
ਇਸ ਮੌਕੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਤਸਵੀਰ 1
ਜੇਲ੍ਹ ਕੈਂਪ ਕੋਰਟ ਵਿੱਚ ਕੇਸਾਂ ਦਾ ਨਿਪਟਾਰਾ ਕਰਨ ਮੌਕੇ ਜੱਜ ਅਮਿਤ ਕੁਮਾਰ ਗਰਗ
ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ
Highlights
- #mansanews
Leave a comment