ਜੋਗਾ ,27 july
ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਸੰਸਥਾ ਦਾ ਨਾਮ ਅਕਾਦਮਿਕ ਅਤੇ ਕਲਾਤਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਅਤੇ ਸਹਿ ਗਤੀਵਿਧੀਆਂ ਵਿੱਚ ਹਮੇਸ਼ਾ ਵੱਡੀਆਂ ਮੱਲਾਂ ਮਾਰੀਆਂ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਐਜੂਕੇਸ਼ਨ ਵਿਭਾਗ ਦੇ ਕੋਆਰਡੀਨੇਟਰ ਸ੍ਰ. ਮਨਦੀਪ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਆਸ਼ਿਮਾ ਪੁੱਤਰੀ ਵਿਪਿਨ ਕੁਮਾਰ 84.4 % ਅੰਕ ਪ੍ਰਾਪਤ ਕਰਕੇ ਪਹਿਲਾ, ਭਾਵਨਾ ਗੋਇਲ ਪੁੱਤਰੀ ਪ੍ਰਲਾਦ ਕੁਮਾਰ ਨੇ 84% ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕਮਲਪ੍ਰੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ 81.4 % ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਉਹਨਾਂ ਕਿਹਾ ਅਧਿਆਪਨ ਨੂੰ ਅਭਿਆਸ ਅਤੇ ਆਧੁਨਿਕਤਾ ਨਾਲ ਜੋੜ ਕੇ ਹੀ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਸੰਸਥਾ ਵੱਲੋਂ ਹਮੇਸ਼ਾ ਅਜਿਹੇ ਉਪਰਾਲਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ।ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਪ੍ਰੋਗਰਾਮ ਅਫ਼ਸਰ ਅਸਿ.ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਐਡਵਾਂਸ ਪ੍ਰੋਜੈਕਟਰ ਅਤੇ ਵੀਡੀਓ ਕਲਾਸਾਂ ਦਾ ਉਚੇਚਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਬੀ. ਐਡ. ਕੋਰਸ ਦੇ ਨਾਲ ਨਾਲ ਅਧਿਆਪਕ ਯੋਗਤਾ ਟੈਸਟ ਦੀ ਮੁਫਤ ਕੋਚਿੰਗ ਮਹੁੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੀ.ਐਡ. ਦੇ ਹਰੇਕ ਸ਼ੈਸ਼ਨ ਦੌਰਾਨ ਵਿਦਿਆਰਥੀ ਵੱਡੀ ਗਿਣਤੀ ਵਿੱਚ ਕੰਪੀਟੀਸ਼ਨ ਟੈਸਟ ਪਾਸ ਕਰਦੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਜੀ ਨੇ ਵਿਦਿਆਰਥਣਾਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾਵਾਂ ਪੈਦਾ ਕੀਤੀਆਂ ਹਨ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।