02 ਅਗਸਤ (ਨਾਨਕ ਸਿੰਘ ਖੁਰਮੀ) ਮਾਨਸਾ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਵੱਲੋਂ ਐੱਸ ਸੀ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਦਾਖਲੇ ਦਿਉ,ਪੀਟੀਏ ਫੰਡ ਵਸੂਲ ਕਰਨਾ ਬੰਦ ਕਰੋ,9 ਅਗਸਤ ਨੂੰ ਦਿੱਲੀ ਚੱਲੋ,ਜੇ ਐੱਨ ਯੂ ਦੇ ਵਿਦਿਆਰਥੀਆਂ ਨੈਵਿਨ ਡੈਲਫਿਨ,ਸ਼੍ਰੇਆ ਯਾਦਵ ਅਤੇ ਤਾਨਿਆ ਸੋਨੀ ਨੂੰ ਇਨਸਾਫ ਦਿਉ,ਐੱਨ ਟੀ ਉ ਨੂੰ ਖ਼ਤਮ ਕਰੋ,ਪ੍ਰੀਖਿਆਵਾਂ ਵਿੱਚ ਘਪਲਿਆਂ ਨੂੰ ਖ਼ਤਮ ਕਰੋ,ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦਿਉ ਅਤੇ ਨਵੀਂ ਸਿੱਖਿਆ ਨੀਤੀ ਵਾਪਸ ਲਉ ਦੇ ਨਾਅਰੇ ਤਹਿਤ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਗਗਨਦੀਪ ਕੌਰ ਮਾਨਸਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਦੀ ਆਗੂ ਗਗਨਦੀਪ ਕੌਰ ਮਾਨਸਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਘਾਤਮਕ ਢਾਂਚੇ ਨੂੰ ਖ਼ਤਮ ਕਰਦਿਆਂ ਸੂਬਿਆਂ ਤੋਂ ਸਿੱਖਿਆ ਦੇ ਅਧਿਕਾਰਾਂ ਨੂੰ ਖੋਹਣ ਦੇ ਲਈ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖਾਂ ਦੀ ਪੂਰਤੀ ਕਰਨ ਲਈ ਆਏ ਦਿਨ ਸਿੱਖਿਆ ਦੇ ਖੇਤਰ ਵਿੱਚ ਤਬਦੀਲੀਆਂ ਲਿਆ ਕੇ ਵਿਦਿਆਰਥੀਆਂ ਦੀਆਂ ਫੀਸਾਂ ਅਤੇ ਪੀਟੀਏ ਫੰਡਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਪ੍ਰੀਖਿਆਵਾਂ ਦੇ ਵਿੱਚ ਘਪਲੇ ਕੀਤੇ ਜਾ ਰਹੇ ਹਨ। ਜਿਸਦੇ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਕਰਦਿਆਂ ਆਇਸਾ ਸੰਘਰਸ਼ ਕਰਨ ਲਈ ਵਚਨਬੱਧ ਹੈ। ਉਹਨਾਂ ਮੰਗ ਕੀਤੀ ਕਿ ਦਾਖਲਿਆਂ ਸਮੇਂ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕਰਨਾ ਬੰਦ ਕੀਤਾ ਜਾਵੇ ਅਤੇ ਐੱਸ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਸਕਾਲਰਸ਼ਿੱਪ ਦੇ ਆਧਾਰ ਤੇ ਦਾਖਲੇ ਦਿੱਤੇ ਜਾਣ। ਮੰਗਾਂ ਨਾਂ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਉਹਨਾਂ ਵਿਦਿਆਰਥਣਾਂ ਨੂੰ ਆਇਸਾ ਵੱਲੋਂ 9 ਅਗਸਤ ਨੂੰ ਦਿੱਲੀ ਸੰਸਦ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਅਮਨਦੀਪ ਕੌਰ, ਜਸਪ੍ਰੀਤ ਕੌਰ,ਸ਼ਨੀ ਕੌਰ, ਸੁਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਆਦਿ ਵਿਦਿਆਰਥਣਾਂ ਹਾਜਰ ਸਨ।
ਵਿਦਿਆਰਥੀਆਂ ਦੇ ਅਧਿਕਾਰਾਂ ਉੱਪਰ ਹਮਲਿਆਂ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ।
Highlights
- #mansanews
Leave a comment