Bhikhi_12 Agust
ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਜੋ ਕਿ ਡਾਇਰੈਕਟਰ ਡਾ.ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਹੈ,ਵਿਖੇ “ਤੀਆਂ ਦਾ ਤਿਉਹਾਰ” ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਵੇਂ ਕਿ ਮਿਸ ਤੀਜ, ਮਹਿੰਦੀ ਮੁਕਾਬਲਾ, ਬੋਲੀਆਂ ਮੁਕਾਬਲਾ ਆਦਿ। ਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਜਿਹਨਾਂ ਵਿੱਚ ਨਰਸਰੀ ਤੋਂ ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਵਿੱਚੋਂ ਆਲੀਆ ਖਾਨ (ਜਮਾਤ ਯੂ.ਕੇ.ਜੀ), ਦੂਸਰੀ ਤੋਂ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਵਿੱਚੋਂ ਰਨਦੀਪ ਕੌਰ (ਜਮਾਤ ਪੰਜਵੀਂ), ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਿੱਚੋਂ ਦਿਲਪ੍ਰੀਤ ਕੌਰ (ਜਮਾਤ ਸੱਤਵੀਂ) ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਿੱਚੋਂ ਕੋਮਲਪ੍ਰੀਤ ਕੌਰ (ਜਮਾਤ ਨੌਵੀਂ) ਨੂੰ ‘ਮਿਸ ਤੀਜ’ ਦੇ ਖਿਤਾਬ ਨਾਲ ਨਿਵਾਜਿਆ ਗਿਆ।ਇਸੇ ਤਰ੍ਹਾਂ ਜਮਾਤ ਅੱਠਵੀਂ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੂੰ ‘ਮਹਿੰਦੀ ਕਲਾਕਾਰ’ ਅਤੇ ਜਮਾਤ ਦੱਸਵੀਂ ਦੀ ਵਿਦਿਆਰਥਣ ਜਸ਼ਮਨਜੋਤ ਕੌਰ ਨੂੰ ‘ਗਿੱਧਿਆਂ ਦੀ ਰਾਣੀ’ ਦਾ ਖਿਤਾਬ ਮਿਲਿਆ। ਇਹਨਾਂ ਮੁਕਾਬਲਿਆਂ ਤੋਂ ਇਲਾਵਾ ਵੀ ਬਹੁਤ ਸਾਰੇ ਰੰਗਾ ਰੰਗ ਪ੍ਰੋਗਰਾਮ ਉਲੀਕੇ ਗਏ ਜਿਵੇਂ ਕਿ ਗਿੱਧਾ,ਭੰਗੜਾ ਆਦਿ।ਇਸ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵੀ ਮਿਸ ਤੀਜ ਦੇ ਮੁਕਾਬਲੇ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚੋਂ ਮੈਡਮ ਸੁਪਨਦੀਪ ਕੌਰ , ਮੈਡਮ ਨੀਸ਼ੂ ਬਾਲਾ ਅਤੇ ਮੈਡਮ ਸ਼ਮਿੰਦਰ ਕੌਰ ਨੇ ਮਿਸ ਤੀਜ ਦਾ ਖਿਤਾਬ ਹਾਸਿਲ ਕਿਤਾ।ਇਸ ਮੌਕੇ ਜੱਜ ਦੀ ਭੂਮਿਕਾ ਸਕੂਲ ਦੇ ਪਿ੍ਰੰਸੀਪਲ ਮੈਡਮ ਸੰਦੀਪ ਕੋਰ ਅਤੇ ਮੈਡਮ ਪਾਲਮਪ੍ਰੀਤ ਕੌਰ ਨੇ ਕੀਤੀ।ਮੰਚ ਸੰਚਾਲਨ ਮੈਡਮ ਸ਼ੀਨੂ ਬਾਲਾ ਅਤੇ ਮੈਡਮ ਰੁਪਿੰਦਰ ਕੌਰ ਨੇ ਸੰਭਾਲਿਆ।ਸਕੂਲ ਦੇ ਪਿ੍ਰੰਸੀਪਲ ਮੈਡਮ ਸੰਦੀਪ ਕੋਰ ਨੇ ਬੱਚਿਆਂ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਤੇ ਵਧਾਈ ਦਿੰਦੇ ਹੋਏ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਅਤੇ ਸਟਾਫ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ । ਸਮੂਹ ਸਟਾਫ ਅਤੇ ਵਿਦਿਆਰਥੀਆ ਨੇ ਇਸ ਪ੍ਰੋਗਰਾਮ ਦਾ ਬਹੁਤ ਆਨੰਦ ਮਾਣਿਆ।