ਮਾਨਸਾ, 28 ਅਗਸਤ (ਬਹਾਦਰ ਖ਼ਾਨ) : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਚ.ਐਸ.ਗਰੇਵਾਲ ਸਿਵਲ ਜੱਜ ਸੀਨੀਅਰ ਡਵੀਜ਼ਨ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕੈਦੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕਿਹਾ ਅਤੇ ਕੁੱਝ ਕੁ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਇਕਬਾਲ ਸਿੰਘ ਬਰਾੜ ਸੁਪਰਡੰਟ, ਅਨੂ ਮਲਿਕ ਅਸਿਸਟੈਂਟ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਹਾਜ਼ਰ ਸਨ।