28 ਅਗਸਤ (ਭੁਪਿੰਦਰ ਸਿੰਘ ਤੱਗੜ) ਬਠਿੰਡਾ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਖੋਹ ਖੋਹ ਅੰਡਰ 14 ਮੁੰਡੇ ਵਿੱਚ ਗੋਨਿਆਣਾ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਅੰਡਰ 19 ਮੁੰਡੇ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਮੰਡੀ ਕਲਾਂ ਨੇ ਦੂਜਾ ,ਸ਼ਤਰੰਜ ਅੰਡਰ 17 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ, ਮੰਡੀ ਫੂਲ ਨੇ ਦੂਜਾ, ਅੰਡਰ 19 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਸੰਗਤ ਨੇ ਪਹਿਲਾਂ, ਮੰਡੀ ਕਲਾਂ ਨੇ ਦੂਜਾ, ਸਾਫਟਬਾਲ ਅੰਡਰ 14 ਕੁੜੀਆਂ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾਂ, ਐਨ .ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾਂ, ਐਨ .ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ, ਅੰਡਰ 19 ਵਿੱਚ , ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾਂ, ਆਰਮੀ ਪਬਲਿਕ ਸਕੂਲ ਬਠਿੰਡਾ ਨੇ ਦੂਜਾ,ਕੁਸ਼ਤੀਆਂ ਅੰਡਰ 14 ਮੁੰਡੇ 41 ਕਿਲੋ ਭਾਰ ਵਿੱਚ ਬੂਟਾ ਸਿੰਘ ਮੰਡੀ ਕਲਾਂ ਨੇ ਪਹਿਲਾਂ, ਅਕਾਸ਼ਦੀਪ ਸਿੰਘ ਮੌੜ ਮੰਡੀ ਨੇ ਦੂਜਾ, 44 ਕਿਲੋ ਵਿੱਚ ਸੂਰਜ ਨਾਥ ਮੰਡੀ ਫੂਲ ਨੇ ਪਹਿਲਾਂ,ਕੇਸ਼ਵ ਭਗਤਾਂ ਨੇ ਦੂਜਾ, 48 ਕਿਲੋ ਵਿੱਚ ਜ਼ਫ਼ਰ ਜੰਗ ਸਿੰਘ ਮੰਡੀ ਫੂਲ ਨੇ ਪਹਿਲਾਂ,ਹਰਜਿੰਦਰ ਸਿੰਘ ਮੰਡੀ ਕਲਾਂ ਨੇ ਦੂਜਾ, 52 ਕਿਲੋ ਵਿੱਚ ਸ਼ੁਭ ਪ੍ਰਤਾਪ ਸਿੰਘ ਭੁੱਚੋ ਮੰਡੀ ਨੇ ਪਹਿਲਾਂ, ਖੁਸ਼ ਕਰਨ ਸਿੰਘ ਸੰਗਤ ਮੰਡੀ ਨੇ ਦੂਜਾ,।57 ਕਿਲੋ ਵਿੱਚ ਅਮਨਜੋਤ ਸਿੰਘ ਤਲਵੰਡੀ ਸਾਬੋ ਨੇ ਪਹਿਲਾਂ, ਮਨਿੰਦਰ ਸਿੰਘ ਮੰਡੀ ਕਲਾਂ ਨੇ ਦੂਜਾ, ਵੇਟ ਲਿਫਟਿੰਗ ਅੰਡਰ 19 ਮੁੰਡੇ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਅੰਡਰ 17 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ,ਗੋਨਿਆਣਾ ਨੇ ਦੂਜਾ, ਯੋਗ ਆਸਨ ਅੰਡਰ 19 ਮੁੰਡੇ ਵਿੱਚ ਗੋਨਿਆਣਾ ਨੇ ਪਹਿਲਾਂ,ਬਠਿੰਡਾ 1 ਨੇ ਦੂਜਾ, ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ,ਗੋਨਿਆਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕਰਮਜੀਤ ਸਿੰਘ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਭੁਪਿੰਦਰ ਸਿੰਘ ਤੱਗੜ, ਗੁਰਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਮਾਨ, ਨਿਰਮਲ ਰਾਣੀ, ਰਣਜੀਤ ਕੌਰ, ਸੈਲਵਿੰਦਰ ਕੌਰ, ਜਗਦੇਵ ਸਿੰਘ, ਗੁਲਵਿੰਦਰ ਕੌਰ, ਰਮਨਦੀਪ ਕੌਰ, ਰਾਜਵੀਰ ਕੌਰ, ਨਵਦੀਪ ਕੌਰ, ਕੁਲਜੀਤ ਕੌਰ, ਗੁਰਸੇਵਕ ਸਿੰਘ, ਸ਼ਿੰਗਾਰਾ ਸਿੰਘ, ਜਸਵਿੰਦਰ ਕੌਰ, ਬੇਅੰਤ ਕੌਰ, ਇਕਬਾਲ ਸਿੰਘ ਹਾਜ਼ਰ ਸਨ।