ਭੀਖੀ, 30 ਅਗਸਤ (ਕਰਨ ਭੀਖੀ)
ਜੋਨ ਪੱਧਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਤੋਂ ਬਾਅਦ ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਦੀਆ 68ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵੱਖ ਵੱਖ ਮੁਕਾਬਲਿਆਂ ‘ਚ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਅਮਨਦੀਪ ਸਿੰਘ ਨੇ ਦੱਸਿਆ ਕਿ ਅੰਡਰ -14 (ਲੜਕਿਆਂ) ਦੀ ਟੀਮ ਨੇ ਰੱਸਾ-ਕਸੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਅਤੇ ਅੰਡਰ -14 (ਲੜਕੀਆਂ) ਦੀ ਟੀਮ ਨੇ ਰੱਸਾ-ਕਸੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਅੰਡਰ -17 (ਲੜਕਿਆਂ) ਦੀ ਟੀਮ ਨੇ ਰੱਸਾ-ਕਸੀ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਿਮਨਾਸਟਿਕ ਵਿੱਚ ਅੰਡਰ -14,17 (ਲੜਕਿਆਂ) ਦੀ ਟੀਮ ਨੇ 7-7 ਖਿਡਾਰੀਆਂ ਨੇ ਸਿਲਵਰ ਮੈਡਲ ਪ੍ਰਾਪਤ ਕੀਤੇ।ਇਸ ਦੇ ਨਾਲ ਹੀ ਜਿਮਨਾਸਟਿਕ ਵਿੱਚ ਚਾਰ ਖਿਡਾਰੀਆਂ ਅਤੇ ਰੱਸਾ-ਕਸੀ ਵਿੱਚ ਅੱਠ ਖਿਡਾਰੀਆਂ ਦੀ ਚੌਣ ਪੰਜਾਬ ਪੱਧਰ ਦੇ ਮੁਕਾਬਲੇ ਖੇਡਣ ਲਈ ਕੀਤੀ ਗਈ।ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਪੱਧਰੀ ਖੇਡਾਂ ਲਈ ਵੀ ਪ੍ਰੇਰਿਤ ਕੀਤਾ।
68ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦੇ ਵਿਦਿਆਰਥੀ ਰਹੇ ਮੋਹਰੀ
Leave a comment