06 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਹੁਕਮਾਂ ਅਨੁਸਾਰ ਚਮਨਪ੍ਰੀਤ ਸਿੰਘ ਸਿੱਧੂ ਨੂੰ ਸਟੂਡੈਂਟ ਜੱਥੇਬੰਦੀ ਯੂਥ ਪਾਵਰ ਆਫ਼ ਪੰਜਾਬ ਦਾ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਨੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ੍ਰ ਅਮ੍ਰਿਤਪਾਲ ਸਿੰਘ ਸਿੱਧੂ ਲੋਗੋਂਵਾਲ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਸ੍ਰ ਜੈ ਪਾਲ ਸਿੰਘ ਭਾਜੜਾਂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਮਾਨਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਨੋਜਵਾਨ ਆਗੂ ਚਮਨਪ੍ਰੀਤ ਸਿੰਘ ਸਿੱਧੂ ਪਿਛਲੇਂ ਲੰਮੇ ਸਮੇਂ ਤੋਂ ਸਟੂਡੈਂਟਾ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ।ਇਸ ਮੌਕੇ ਚਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੱਧ ਵਰਗੀ ਆਮ ਪਰਿਵਾਰ ਵਿਚੋਂ ਹਨ ਅਤੇ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਸਟੂਡੈਂਟਾ ਦੀ ਬਿਹਤਰੀ ਲਈ ਹੋਰ ਕੰਮ ਕਰਨਗੇ। ਇਸ ਮੌਕੇ ਸ੍ਰ ਸੁਖਚੈਨ ਸਿੰਘ ਅਤਲਾ ਨੇ ਨਵ ਨਿਯੁਕਤ ਪ੍ਰਧਾਨ ਚਮਨਪ੍ਰੀਤ ਸਿੰਘ ਸਿੱਧੂ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਜ਼ਬੂਤੀ ਵਲ ਵਧੇਗੀ।ਇਸ ਮੋਕੇ ਜ਼ਿਲ੍ਹਾ ਮਾਨਸਾ ਦੀ ਸਮੁੱਚੀ ਜੱਥੇਬੰਦੀ ਹਾਜ਼ਰ ਸੀ ਅਤੇ ਪੂਰੀ ਜੱਥੇਬੰਦੀ ਵੱਲੋਂ ਨਵ ਨਿਯੁਕਤ ਪ੍ਰਧਾਨ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਇਸ ਮੌਕੇ ਯੂਥ ਪਾਵਰ ਆਫ਼ ਪੰਜਾਬ ਦੇ ਆਗੂ ਗੁਰਨੂਰਪ੍ਰੀਤ ਸਿੰਘ -ਜਿਲਾ ਪ੍ਰਧਾਨ ਬਰਨਾਲਾ ਯੂਥ ਪਾਵਰ ਆਫ਼ ਪੰਜਾਬ ਦਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਗੁਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਵਨੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਰਨਾਲਾ ਜਸ਼ਨਦੀਪ ਸਿੰਘ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਰੇਸਮ ਸਿੰਘ ਸਹਿਰੀ ਪ੍ਰਧਾਨ ਯੂਥ ਵਿੰਗ ਬਰਨਾਲਾ ਪਰਵਿੰਦਰ ਸਿੰਘ ਜਥੇਬੰਦਕ ਸਕੱਤਰ ਵਰਕਿੰਗ ਕਮੇਟੀ ਮੈਂਬਰ ਲਖਵਿੰਦਰ ਸਿੰਘ ਜਨਰਲ ਸਕੱਤਰ ਬਿਕਰਮਜੀਤ ਸਿੰਘ ਜਿਲਾ ਪ੍ਰਧਾਨ ਸੰਗਰੂਰ ਯੂਥ ਪਾਵਰ ਆਫ਼ ਪੰਜਾਬ ਨਿਯੂਕਤ ਕੀਤਾ ਗਿਆ।