08 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਵਿਭਾਗ ਮਾਨਸਾ ਵਲੋਂ ਰੈਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਈ ਗਈ।ਇਸ ਮੌਕੇ ਤੇ ਰੈਡ ਰਿਬਨ ਕਲੱਬਾਂ ਨੂੰ ਚੈੱਕ ਵੰਡਦਿਆਂ ਏਡੀਜੀ ਨਿਰਮਲ ਉਤਪੈਸਨ ਨੇ ਦੱਸਿਆ ਕਿ ਹਰ ਕਾਲਜ ਵਿੱਚ ਏਡਜ ਜਾਗਰੂਕਤਾ ਖੂਨਦਾਨ ਕੈਂਪ ਤੇ ਨਸ਼ਾ ਛੁਡਾਊ ਕੈਂਪ ਲਗਾਏ ਜਾਣ। ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਮਾਨਸਾ ਰਘੁਵੀਰ ਸਿੰਘ ਮਾਨ ਨੇ ਵੱਖ ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਕਲੱਬਾਂ ਖੂਨਦਾਨ ਕੈਂਪ ਲਗਾਉਣ ਲਈ ਅੱਗੇ ਆਉਣ।ਇਸ ਮੌਕੇ ਵੱਖ ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨਾਂ ਪ੍ਰੋ: ਜਸਪਾਲ ਸਿੰਘ, ਪ੍ਰੋ: ਰਾਜਵਿੰਦਰ ਸਿੰਘ, ਡਾ.:ਗੁਰਦੀਪ ਸਿੰਘ, ਡਾ. ਭੁਪਿੰਦਰ ਸਿੰਘ, ਪਰਗਟ ਸਿੰਘ ਅਤੇ ਇਹਨਾਂ ਤੋਂ ਇਲਾਵਾ ਹੋਰ ਸਮਾਜ ਸੇਵੀ ਤੇ ਕਾਲਜਾਂ ਦੇ ਬੱਚੇ ਮੌਜੂਦ ਰਹੇ।