*ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਬਣਾਂਵਾਲੀ
*ਜ਼ਿਲ੍ਹਾ ਪ੍ਰਸ਼ਾਸਨ ਵੱਲੋੰ ਮੰਡੀਆਂ ਅੰਦਰ ਪੁਖ਼ਤਾ ਪ੍ਰਬੰਧ-ਐਸ ਡੀ ਐਮ
12 ਅਕਤੂਬਰ (ਕਰਨ ਭੀਖੀ) ਸਰਦੂਲਗੜ੍ਹ/ਮਾਨਸਾ: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲਰਜ਼ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਅੰਦਰ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਨਾਲੋ ਨਾਲ ਉਨ੍ਹਾਂ ਦੀ ਫਸਲ ਖਰੀਦੀ ਜਾ ਸਕੇ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲਰਜ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਐਸ ਡੀ ਐਮ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਦੱਸਿਆ ਕਿ ਮੰਡੀਆਂ ਅੰਦਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਰਹੇਗੀ।