ਭੀਖੀ, 15 ਸਤੰਬਰ (ਸੰਦੀਪ ਜਿੰਦਲ)
ਸੜਕ ਸੁਰੱਖਿਆ ਫੋਰਸ ਵੱਲੋਂ ਸ਼ਹਿਰ ਭੀਖੀ ਦੀ ਮੇਨ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਸੜਕ ਤੋਂ ਪਿੱਛੇ ਹਟਵਾਏ ਗਏ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਟੀਮ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਤੇ ਟਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸੜਕ ਸੁਰੱਖਿਆ ਫੋਰਸ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਰੂਟ ਨੰਬਰ 53902 ਉੱਤੇ ਸ਼ਹਿਰ ਭੀਖੀ ਦੀ ਮੇਨ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ, ਰੇਹੜੇ ਅਤੇ ਹੋਰ ਵਾਹਨਾਂ ਨੂੰ ਪਿੱਛੇ ਕਰਵਾਇਆ ਗਿਆ ਅਤੇ ਨਾਲ ਹੀ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਲਗਾਉਣ ਵਾਲੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸੜਕ ਕਿਨਾਰੇ ਗਲੀਆਂ ਸੜੀਆਂ ਨਾ ਸੁੱਟੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਲਾਵਾਰਿਸ ਪਸ਼ੂ ਇਕੱਠੇ ਹੁੰਦੇ ਹਨ ਜੋਂ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਸਟੇਬਲ ਅੰਮ੍ਰਿਤਪਾਲ ਸਿੰਘ, ਕਾਂਸਟੇਬਲ ਜਗਦੀਸ਼ ਸਿੰਘ, ਕਾਂਸਟੇਬਲ ਹਰਜਿੰਦਰ ਸਿੰਘ ਤੋਂ ਇਲਾਵਾ ਲੇਡੀ ਕਾਂਸਟੇਬਲ ਮਨਪ੍ਰੀਤ ਕੌਰ ਹਾਜ਼ਰ ਸਨ।