20 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਸ਼੍ਰੌਮਣੀ ਅਕਾਲੀ ਦਲ ਫਤਹਿ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਉਮੀਦਵਾਰ ਬਣਾਉਣ ਉਪਰੰਤ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੈਂ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੌਮੀ ਪ੍ਰਧਾਨ ਸ੍ਰੌਮਣੀ ਅਕਾਲੀ ਦਲ ਫਤਹਿ ਅਤੇ ਸਮੂੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋ ਧੰਨਵਾਦ ਕਰਦਾਂ ਹਾਂ ਜਿਹਨਾਂ ਨੇ ਮੇਰੇ ਤੇ ਵਿਸ਼ਵਾਸ ਜਤਾਉਂਦੇ ਹੋਏ ਮੈਨੂੰ ਆਮ ਆਦਮੀ ਪਾਰਟੀ ਦੇ ਗੜ੍ਹ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਮੈਂ ਆਪਣੀ ਪਾਰਟੀ ਲੀਡਰਸ਼ਿਪ ਅਤੇ ਬਰਨਾਲਾ ਵਿਧਾਨ ਸਭਾ ਦੇ ਵੋਟਰਾਂ ਨੂੰ ਯਕੀਨ ਦਿਵਾਉਦਾ ਹਾਂ ਕਿ ਮੈਂ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਮੌਜੂਦਾ ਸਰਕਾਰ ਨੂੰ ਉਹਨਾਂ ਦੇ ਗੜ੍ਹ ਵਿੱਚ ਹਰਾਉਣ ਵਾਸਤੇ ਮੈਂ ਪਾਰਟੀਬਾਜੀ ਤੋ ਉੱਪਰ ਉੱਠ ਕੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਸਮਰਥਨ ਮੰਗਦਾ ਹਾਂ