ਗੁਰਿੰਦਰ ਔਲਖ
ਭੀਖੀ, 25 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਝੋਨੇ ਦੀ ਚੁਕਾਈ ਦੇ ਸੰਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਸੁਨਾਮ-ਮਾਨਸਾ ਰੋਡ ‘ਤੇ ਸੜਕੀ ਆਵਾਜਾਈ ਜਾਮ ਕੀਤੀ । ਇਸ ਸੱਦੇ ਨੂੰ ਲਾਗੂ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ । ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ 19 ਅਕਤੂਬਰ ਦੀ ਮੀਟਿੰਗ ਵਿੱਚ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਮਸਲਾ ਜਿਉਂ ਦਾ ਤਿਉਂ ਹੈ । ਸੋ ਮਜ਼ਬੂਰਨ ਜਥੇਬੰਦੀਆਂ ਵੱਲੋਂ ਚਾਰ ਘੰਟਿਆਂ ਦਾ ਰੋਡ ਜਾਮ ਦਾ ਸੱਦਾ ਦਿੱਤਾ ਗਿਆ । ਸਟੇਜੀ ਕਾਰਵਾਈ ਅਜਮੇਰ ਸਿੰਘ ਅਕਲੀਆ ਨੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ । ਇਕੱਠ ਨੂੰ ਸੰਬੋਧਿਤ ਹੁੰਦਿਆਂ ਕਿਸਾਨ ਆਗੂਆਂ ਵੱਲੋਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਅਤੇ ਭਗਵੰਤ ਮਾਨ ਸਰਕਾਰ ਲੋਕਾਂ ਉੱਪਰ ਕਾਰਪੋਰੇਟ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ ਜਿਸ ਮਨਸੂਬੇ ਤਹਿਤ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਕਿਸਾਨਾਂ ਦੇ ਇਸ ਨਿਰਾਦਰ ਅਤੇ ਕਾਰਪੋਰਟ ਪੱਖੀ ਨੀਤੀਆਂ ਲਾਗੂ ਕਰਨ ਦੇ ਮਨਸੂਬੇ ਨੂੰ ਕਦਾਚਿੱਤ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ । ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਗੁਰਨਾਮ ਸਿੰਘ ਭੀਖੀ, ਭੋਲਾ ਸਿੰਘ ਸਮਾਓ, ਕੁੱਲ ਹਿੰਦ ਕਿਸਾਨ ਸਭਾ ਦੇ ਹਰਮੀਤ ਸਿੰਘ ਬੋੜਾਵਾਲ, ਭਾਕਿਯੂ (ਏਕਤਾ,) ਡਕੌਂਦਾ ਧਨੇਰ ਦੇ ਲਖਵੀਰ ਸਿੰਘ ਅਕਲੀਆ, ਭਾਕਿਯੂ (ਏਕਤਾ) ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਭਾਕਿਯੂ (ਏਕਤਾ) ਕਾਦੀਆਂ ਦੇ ਪਰਮਜੀਤ ਸਿੰਘ ਗਾਗੋਵਾਲ, ਭਾਕਿਯੂ (ਏਕਤਾ) ਡਕੌਂਦਾ ਬੁਰਜਗਿੱਲ ਦੇ ਸੁਖਦੇਵ ਸੂੰਘ ਸਮਾਉਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਦੇ ਸੱਤਪਾਲ ਰਿਸ਼ੀ ਅਤੇ ਸਾਬਕਾ ਐਮਐਲਏ ਬੁਢਲਾਡਾ ਹਰਦੇਵ ਸਿੰਘ ਅਰਸ਼ੀ, ਛੱਜੂ ਰਾਮ ਰਿਸ਼ੀ ਆਦਿ ਨੇ ਸੰਬੋਧਨ ਕੀਤਾ ।
ਫੋਟੋ ਕੈਪਸ਼ਨ: ਭੀਖੀ ਵਿਖੇ ਰੋਡ ਜਾਮ ਮੌਕੇ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ ਗੁਰਨਾਮ ਸਿੰਘ ਭੀਖੀ।