ਜੋਗਾ (ਕਰਨ ਭੀਖੀ) ਬੀਤੇ ਦਿਨੀਂ ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸਕੂਲ, ਡਿਗਰੀ ਅਤੇ ਐਜੂਕੇਸ਼ਨ ਕਾਲਜ ਦੁਆਰਾ ਯੂਥ ਫੀਟ 2024 ਦਾ ਆਯੋਜਨ ਕੀਤਾ ਗਿਆ। ਯੂਥ ਫੀਟ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ ਤਰ੍ਹਾਂ ਦੀਆਂ ਖਾਣ ਪੀਣ ਵਾਲੀਆਂ ਵਸਤਾਂ ਤੋਂ ਇਲਾਵਾ ਹੱਥੀਂ ਤਿਆਰ ਕੀਤੀਆਂ ਕਲਾਤਮਕ ਵਸਤਾਂ ਅਤੇ ਕਿਤਾਬਾਂ ਦੀਆਂ ਸਟਾਲਾਂ ਲਗਾਇਆਂ ਗਈਆਂ। ਪ੍ਰੋਗਰਾਮ ਇੰਚਾਰਜ ਅਸਿ.ਪ੍ਰੋਫੈਸਰ ਪਰਮਜੀਤ ਕੌਰ, ਲਖਵੀਰ ਕੌਰ ਅਤੇ ਅਮਨਦੀਪ ਕੌਰ ਦੀ ਅਗਵਾਈ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਬਣੀ, ਪ੍ਰੋਗਰਾਮ ਦੌਰਾਨ ਵਿਦਿਆਰਥੀ ਨੇ ਗੀਤ ਸੰਗੀਤ ਦੇ ਨਾਲ ਨਾਲ ਲੋਕ ਨਾਚ ਵਰਗੀਆਂ ਵੰਨਗੀਆਂ ਦੀ ਵਿਲੱਖਣ ਪੇਸ਼ਕਾਰੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਵਿਦਿਆਰਥੀਆਂ ਦੁਆਰਾ ਲਗਾਈਆਂ ਵੱਖ ਵੱਖ ਸਟਾਲਾਂ ਤੇ ਬਣਾਇਆ ਘਰੇਲੂ ਵਸਤਾਂ ਸਾਡੇ ਸਵਦੇਸ਼ੀ ਸੱਭਿਆਚਾਰ ਦੀ ਤਰਜਮਾਨੀ ਕਰਦੀਆਂ ਹਨ, ਉਹਨਾਂ ਕਿਹਾ ਵਿਦਿਆਰਥੀਆਂ ਦਾ ਯੂਥ ਫੀਟ ਪ੍ਰਤੀ ਉਤਸਾਹ ਅਤੇ ਪ੍ਰਦਰਸ਼ਨ ਭਵਿੱਖ ਲਈ ਚੰਗੀਆਂ ਸੰਭਾਵਨਾਵਾਂ ਪੈਦਾ ਕਰੇਗਾ।ਇਸ ਵਿਸ਼ੇਸ਼ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ, ਕਾਲਜ ਆਫਿਸ ਐਡਮਨਿਸਟੇਟਰ ਮੈਡਮ ਲਵਪ੍ਰੀਤ ਕੌਰ, ਕਿਡਜੀ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਅਤੇ ਸਮੂਹ ਅਧਿਆਪਕਾਂ ਨੇ ਸਾਰੀਆਂ ਪ੍ਰਦਰਸ਼ਨੀ ਸਟਾਲਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਕੀਤੀ। ਵਿਦਿਆਰਥੀਆਂ ਨੇ ਖਾਣ ਪੀਣ ਵਾਲੀਆਂ ਵਸਤਾਂ ਦਾ ਅਨੰਦ ਮਾਨਣ ਤੋਂ ਇਲਾਵਾ ਕਿਤਾਬਾਂ ਤੇ ਹੱਥੀ ਤਿਆਰ ਤਸਵੀਰਾਂ ਖਰੀਦਣ ਵਿੱਚ ਵੀ ਖੂਬ ਦਿਲਚਸਪੀ ਦਿਖਾਈ। ਸਮੂਹ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀ ਯਾਦਵਿੰਦਰ ਸਿੰਘ ਤੇ ਸਤਵੀਰ ਕੌਰ ਦੁਆਰਾ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ ਅਤੇ ਬੀ.ਐੱਡ ਦੀ ਵਿਦਿਆਰਥਣ ਰਾਜਵੀਰ ਕੌਰ ਦੁਆਰਾ ਹੱਥੀਂ ਤਿਆਰ ਕੀਤੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ ਮਨਜੀਤ ਸਿੰਘ ਖਿਆਲਾ ਅਤੇ ਵਾਈਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੱਧ ਤੋਂ ਵੱਧ ਸਿੱਖਣ ਸਿਖਾਉਣ ਵਾਲੀਆਂ ਗਤੀਵਿਧੀਆਂ ਦਾ ਹਿੱਸਾ ਬਨਣ ਦਾ ਸੁਨੇਹਾ ਦਿੱਤਾ। ਇਸ ਮੌਕੇ ਕੋਆਰਡੀਨੇਟਰ ਹਰਪ੍ਰੀਤ ਸਿੰਘ, ਕੋਆਰਡੀਨੇਟਰ ਮਨਦੀਪ ਸਿੰਘ, ਸਕੂਲ ਪ੍ਰਿੰਸੀਪਲ ਜਸਵੀਰ ਕੌਰ, ਸੁਪਰਡੈਂਟ ਗੁਰਤੇਜ ਸਿੰਘ, ਅਸਿ.ਪ੍ਰੋਫੈਸਰ ਰਾਜਵਿੰਦਰ ਸਿੰਘ, ਸ਼ਰਨਜੀਤ ਸਿੰਘ, ਧੀਰਾ ਸਿੰਘ,ਪਰਗਟ ਸਿੰਘ, ਗਿੰਨੀ ਬਾਂਸਲ, ਬੇਅੰਤ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।