ਜੋਗਾ, 13 ਨਵੰਬਰ
ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ ਸਹਾਇਕ ਪ੍ਰੋਫੈਸਰ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਦੀ ਅਗਵਾਈ ਤਹਿਤ ਗੁਰਮਤਿ ਕਾਲਜ ਪਟਿਆਲਾ ਵਿਖੇ ਮਿਤੀ 6 ਨਵੰਬਰ ਤੋਂ 8 ਨਵੰਬਰ 2024 ਤੱਕ ਗੁਰਮਤਿ ਸਿੱਖਿਆ ਕੈਂਪ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ਼.ਪਰਮਿੰਦਰ ਕੁਮਾਰੀ ਨੇ ਕਿਹਾ ਕਿ ਗੁਰਮਤਿ ਸਿੱਖਿਆਵਾਂ ਸਾਨੂੰ ਜੀਵਨ ਪ੍ਰਤੀ ਸੁਹਿਰਦ ਅਤੇ ਵਿਚਾਰਸ਼ੀਲ ਬਣਾਉਣ ਦਾ ਉੱਤਮ ਵਸੀਲਾ ਹਨ। ਜਿਨਾਂ ਸਦਕਾ ਮਨੁੱਖੀ ਜੀਵਨ ਨੂੰ ਪਰਮਾਤਮਾ ਦੀ ਅਰਾਧਨਾ ਨਾਲ ਜੋੜ ਕੇ ਸਫਲ ਬਣਾਉਣ ਦਾ ਯਤਨ ਕਰ ਸਕਦੇ ਹਾਂ। ਇਸ ਮੌਕੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਵਿੱਚ ਵਿਦਿਆਰਥੀਆਂ ਨੂੰ ਗੁਰਮਤਿ ਧਾਰਾ ਨਾਲ ਜੋੜਨ ਦੀ ਮੁੱਖ ਗੱਲ ਤੇ ਜੋਰ ਦਿੱਤਾ ਗਿਆ।ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਵਿਦਿਆਰਥੀਆਂ ਅੰਦਰ ਗੁਰਮਤਿ ਭਾਵ ਨੂੰ ਪ੍ਰਗਟ ਕਰਨ ਲਈ ਕੁਝ ਭਾਸ਼ਣ ਕਰਤਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਉਹਨਾਂ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰੋਫੈਸਰ ਹਰਪਾਲ ਸਿੰਘ ਪੰਨੂੰ , ਡਾ਼ ਬਲਕਾਰ ਸਿੰਘ, ਡਾ਼ ਸਤਵੰਤ ਕੌਰ ਅਤੇ ਗੁਰਮਤਿ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਜਸਵੀਰ ਕੌਰ ਨੇ ਵਿਦਿਆਰਥੀਆਂ ਨੂੰ ਸਿਰਪਾਓ ਤੇ ਕਿਤਾਬਾਂ ਭੇਂਟ ਕਰ ਕੇ ਸਨਮਾਨਿਤ ਕੀਤਾ। ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ, ਉਪ-ਸਕੱਤਰ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਲਵਪ੍ਰੀਤ ਕੌਰ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਅਜਿਹੇ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।