ਭੀਖੀ, 20 ਨਵੰਬਰ
68ਵੀਂਆਂ ਨੈਸ਼ਨਲ ਖੇਡਾਂ ਜੋ ਕਿ ਜੰਮੂ ਵਿਖੇ ਹੋਈਆਂ ਜਿਨ੍ਹਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ
ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ
ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਕੱਟੜਾ ( ਜੰਮੂ) ਵਿੱਚ ਆਯੋਜਿਤ ਸਰਕਾਰੀ ਰਾਸ਼ਟਰ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ
ਹਿੱਸਾ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਦੁਆਰਾ ਗਵਾਲੀਅਰ ( ਮੱਧ ਪ੍ਰਦੇਸ਼ ) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਟਬਾਲ
ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਵੇਰ ਦੀ ਸਭਾ ਵਿੱਚ ਇਹਨਾਂ ਜੇਤੂ ਵਿਦਿਆਰਥਣਾਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ
ਕੇ ਸਨਮਾਨਿਤ ਕੀਤਾ । ਇਸ ਸਮੇਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ । ਇਹ ਸਾਡੇ ਸਰੀਰ ਅਤੇ ਮਨ ਨੂੰ ਰਿਸ਼ਟ-ਪੁਸ਼ਟ ਰਖਦੀਆਂ ਹਨ । ਸਿਹਤਮੰਦ ਸਰੀਰ ਵਿੱਚ
ਸਿਹਤਮੰਦ ਦਿਮਾਗ ਦਾ ਵਾਸ ਹੁੰਦਾ ਹੈ । ਖੇਡਾਂ ਸਾਡੇ ਅੰਦਰ ਉੱਚ ਕੋਟੀ ਦੇ ਨੈਤਿਕ ਅਤੇ ਸਮਾਜਿਕ ਗੁਣਾਂ ਦਾ ਵਿਕਾਸ ਕਰਦੀਆਂ ਹਨ । ਸਾਰੇ