ਮਾਨਸਾ 07 ਜਨਵਰੀ (ਨਾਨਕ ਸਿੰਘ ਖੁਰਮੀ) ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਜੀ ਦੀ ਅਗਵਾਈ ਵਿੱਚ ਮੁਕਤਸਰ ਦੇ ਮਾਘੀ ਮੇਲੇ ‘ਤੇ 14 ਜਨਵਰੀ ਨੂੰ ਇੱਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਵਿੱਚ ਮਾਨਸਾ ਜ਼ਿਲ੍ਹੇ ਤੋਂ ਯੂਥ ਅਕਾਲੀ ਦਲ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ। ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇੰਜ. ਹਨੀਸ਼ ਬਾਂਸਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਵਿੱਚ ਯੂਥ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਨਫਰੰਸ ਸਬੰਧੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਕਿ ਮਾਘੀ ਮੇਲੇ ਮੌਕੇ ਕਾਨਫਰੰਸ ਨੂੰ ਸਫ਼ਲ ਬਣਾਇਆ ਜਾ ਸਕੇ।