ਕਰਨ ਭੀਖੀ
ਭੀਖੀ,16ਜਨਵਰੀ
ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮੁਫਤ ਅੱਖਾਂ ਦਾ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੁਫਤ ਦਵਾਈਆਂ ਅਤੇ ਅਪ੍ਰੇਸ਼ਨ ਵਾਲੇ ਮਰੀਜਾਂ ਦੇ ਮੁਫਤ ਲੈਂਜ ਪਾਏ ਗਏ । ਕੈਂਪ ਦੌਰਾਨ 180 ਦੇ ਕਰੀਬ ਮਰੀਜਾਂ ਦਾ ਚੈਕਅੱਪ ਕੀਤਾ ਗਿਆ ਜਿਸ ਵਿਚੋਂ 35 ਮਰੀਜਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ ਜਿਨ੍ਹਾਂ ਦੇ ਸ਼ੰਕਰਾ ਹਸਪਤਾਲ ਲੁਧਿਆਣਾ ਵਿਖੇ ਮੁਫ਼ਤ ਲੈਂਜ ਪਾਏ ਗਏ। ਉਨਾਂ ਦੱਸਿਆ ਕਿ ਮਰੀਜਾਂ ਦੇ ਆਉਣ-ਜਾਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਬਿਲਕੁਲ ਮੁਫ਼ਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ ਨੇ ਕਿਹਾ ਕਿ ਸੰਸਥਾ ਵਲੋਂ ਸਮੇਂ-ਸਮੇਂ ‘ਤੇ ਅਜਿਹੇ ਕੈਂਪ ਆਯੋਜਿਤ ਕਰਵਾ ਕੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨਾਂ ਇਸ ਕੈਂਪ ਵਿੱਚ ਵਿਸ਼ੇਸ਼ ਯੋਗਦਾਨ ਦੇਣ ‘ਤੇ ਸ਼ੰਕਰਾ ਹਸਪਤਾਲ ਦੇ ਸਟਾਫ ਅਤੇ ਡਿੰਪਲ ਫਰਵਾਹੀ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੁਖਦੇਵ ਸਿੰਘ ਸੁੱਖਾ, ਨਗਰ ਪੰਚਾਇਤ ਦੇ ਵਾਇਸ ਪ੍ਰਧਾਨ ਪੱਪੀ ਸਿੰਘ ਅਤੇ ਪਰਵਿੰਦਰ ਗੋਰਾ, ਰਮੇਸ਼ ਕੁਮਾਰ ਸਿੰਗਲਾ, ਮਨਪ੍ਰੀਤ ਸਿੰਘ ਸਿੱਧੂ, ਕੁਲਵੰਤ ਸਿੰਘ, ਏ.ਐਸ.ਆਈ. ਦਲਜੀਤ ਸਿੰਘ, ਰਜਿੰਦਰ ਜਾਫਰੀ, ਸ਼ੀਸ਼ਪਾਲ ਜਿੰਦਲ ਵੀ ਹਾਜਰ ਸਨ।
ਫੋਟੋ: ਕੈਂਪ ਦੌਰਾਨ ਮਰੀਜਾਂ ਦਾ ਚੈਕਅੱਪ ਕਰਦੇ ਹੋਏ ਮਾਹਿਰ। ਫੋਟੋ ਕਰਨ ਭੀਖੀ
ਅੱਖਾਂ ਦਾ ਮੁਫਤ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ

Leave a comment