31 ਯੁਨਿਟ ਖੂਨ ਦਾਨ ਕੀਤਾ
ਕਰਨ ਭੀਖੀ
ਭੀਖੀ,24ਜਨਵਰੀ
ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਦੀ 50ਵੀਂ ਵਰ੍ਹੇਗੰਢ ਅਤੇ ਸੰਸਥਾ ਦੇ ਪ੍ਰਧਾਨ ਜੇ.ਐਸ. ਸ਼ਿੰਦੇ ਦੇ 75ਵੇਂ ਜਨਮਦਿਨ ਮੌਕੇ ਕੈਮਿਸਟ ਐਸੋਸੀਏਸ਼ਨ ਭੀਖੀ ਵੱਲੋਂ ਡੇਰਾ ਬਾਬਾ ਗੁੱਦੜ ਸ਼ਾਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਕੈਂਪ ਦੌਰਾਨ ਪੰਜਾਬ ਬਲੱਡ ਸੈਂਟਰ ਬਠਿੰਡਾ ਦੀ ਟੀਮ ਵਲੋਂ 31 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਦੌਰਾਨ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਾਬਾ ਬਾਲਕ ਦਾਸ, ਆਪ ਪਾਰਟੀ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ, ਮਾ. ਵਰਿੰਦਰ ਸੋਨੀ, ਕੌਂਸਲਰ ਰਾਮ ਸਿੰਘ ਚਹਿਲ, ਬਾਬਾ ਸੁਖਰਾਜ ਦਾਸ, ਬਲਵਿੰਦਰ ਸ਼ਰਮਾ, ਸੁਖਦੇਵ ਸਿੰਘ ਸੁਖਾ, ਆਸ਼ੂ ਅਸਪਾਲ, ਰਾਜ ਕੁਮਾਰ ਰਾਜੂ, ਸੁਰੇਸ਼ ਕੁਮਾਰ ਸ਼ਸ਼ੀ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਡਾ. ਰਣਜੀਤ ਸਿੰਘ ਕੱਪੀ, ਅਰੁਣ ਕੁਮਾਰ, ਗੋਰਾ ਲਾਲ, ਰਣਬੀਰ ਸਿੰਘ, ਦਰਸ਼ਨ ਸਿੰਘ ਹੀਰੋਂ ਕਲਾਂ, ਅਮਨ ਸ਼ਰਮਾ, ਜਗਸੀਰ ਸਿੰਘ, ਯਾਦਵਿੰਦਰ ਸਿੰਘ ਕਾਲਾ ਵੀ ਹਾਜਰ ਸਨ।
ਕੈਮਿਸਟ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ ਲਗਾਇਆ

Leave a comment