ਭੀਖੀ 28 ਜਨਵਰੀ (ਕਰਨ ਭੀਖੀ)
ਦਿਨ ਮੰਗਲਵਾਰ ਨੂੰ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਵਿਖੇ ਵਿੱਦਿਆ ਭਾਰਤੀ
ਅਖਿਲ ਭਾਰਤੀ ਸਿੱਖਿਆ ਸੰਸਥਾਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਪ੍ਰਿੰਸੀਪਲ ਡਾ ਗਗਨਦੀਪ ਪਰਾਸ਼ਰ ਦੀ ਯੋਗ ਅਗਵਾਈ ਹੇਠ ਨਰਾਇਣ
ਪ੍ਰਤਿਭਾ ਖੋਜ ਪ੍ਰੀਖਿਆ ਮੁਕੰਮਲ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਇਸ ਪ੍ਰੀਖਿਆ ਦਾ ਉਦੇਸ਼
ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਵੱਖ – ਵੱਖ ਵਿਸ਼ਿਆਂ ਵਿੱਚ ਰੌਚਿਕਤਾ ਅਤੇ ਨਿਪੁੰਨਤਾ ਦੇ ਹੁਨਰ ਦਾ ਵਿਕਾਸ ਕਰਨਾ ਹੈ।ਸਾਲ
2024-25 ਦੀ ਇਸ ਪ੍ਰੀਖਿਆ ਵਿਚ ਚੌਥੀ ਤੋਂ ਗਿਆਰਵੀਂ ਜਮਾਤ ਦੇ ਕੁੱਲ 417 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਨਿਰੀਖਕ ਦੀ ਭੂਮਿਕਾ ਸ਼੍ਰੀ
ਅੰਮ੍ਰਿਤ ਲਾਲ, ਸ਼੍ਰੀ ਤਜਿੰਦਰਪਾਲ ਅਤੇ ਨਿਗਰਾਨ ਦੀ ਭੂਮਿਕਾ ਸ਼੍ਰੀ ਅਸ਼ੋਕ ਕੁਮਾਰ ਨੇ ਬਾਖੂਬੀ ਨਿਭਾਈ। ਇਸ ਪ੍ਰੀਖਿਆ ਸੰਬੰਧੀ ਚਾਨਣਾ
ਪਾਉਂਦਿਆਂ ਉਨ੍ਹਾਂ ਕਿਹਾ ਕਿ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਵੱਲੋਂ ਇਹ ਪ੍ਰੀਖਿਆ ਹਰ ਸਾਲ ਆਯੋਜਿਤ ਕਰਵਾਈ ਜਾਂਦੀ
ਹੈ। ਇਸ ਪ੍ਰੀਖਿਆ ਵਿਚੋਂ ਉਪਲਬਧੀ ਹਾਸਲ ਕਰਨ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਸਕੂਲ ਪ੍ਰਿੰਸੀਪਲ ਵੱਲੋਂ
ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।