ਭਗਤਾ ਭਾਈ, 15 ਫਰਵਰੀ (ਰਾਜਿੰਦਰ ਸਿੰਘ ਮਰਾਹੜ)-ਇਸ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਜਤਿੰਦਰ ਨਾਥ ਕੋਹਲੀ ਦੀ ਰਹਿਨੁਮਾਈ ਹੇਠ ਸਕੂਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਅਤੇ ਵਾਇਸ ਪ੍ਰਿੰਸੀਪਲ ਗੁਰਦੀਪ ਸਿੰਘ ਮਾਨ ਨੇ ਰਿਬਨ ਕੱਟ ਕੇ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਵਿਰਸੇ ਨਾਲ ਸੰਬੰਧਿਤ ਵੱਖ-ਵੱਖ ਤਰਾਂ ਦੀਆਂ ਪੇਸ਼ਕਾਰੀਆਂ ਰੰਗ ਮੰਚ ਉਪਰ ਪੇਸ਼ ਕੀਤੀਆਂ ਗਈਆਂ ਅਤੇ ਪੂਰੇ ਸਾਲ ਦੀ ਕਾਰਗੁਜ਼ਾਰੀ ਲਈ ਅਧਿਆਪਕ ਸਾਹਿਬਾਨਾਂ ਦਾ ਦਿਲੋਂ ਧੰਨਵਾਦ ਕੀਤਾ। ਸਕੂਲ ਦੇ ਵਾਇਸ ਪ੍ਰਿੰਸੀਪਲ ਗੁਰਦੀਪ ਸਿੰਘ ਮਾਨ ਨੇ ਬੱਚਿਆਂ ਦੇ ਚੰਗੇ ਭਵਿੱਖ ਕੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਪ੍ਰਿੰਸੀਪਲ ਸ਼੍ਰੀ ਜਤਿੰਦਰ ਨਾਥ ਕੋਹਲੀ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਆਪਣੇ ਸ਼ਬਦਾਂ ਨਾਲ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਆਪਣੀਆਂ ਕਈ ਯਾਦਾਂ ਸਾਂਝੀਆਂ ਕੀਤੀਆਂ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਗਰੁੱਪ ਫੋਟੋਆਂ ਵੀ ਭੇਟ ਕੀਤੀਆਂ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਪਸ ਵਿੱਚ ਖੁਸ਼ੀ ਸਾਂਝੀ ਕੀਤੀ ਤੇ ਅਖੀਰ ਵਿੱਚ ਸਮਾਗਮ ’ਚ ਸ਼ਾਮਲ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਪਸ ਵਿੱਚ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।
ਕੈਪਸ਼ਨ: ਸਨਮਾਨ ਕਰਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ।