ਜੋਗਾ, 26 ਫਰਵਰੀ ਕਰਨ ਭੀਖੀ
ਮਾਈ ਭਾਗੋ ਸੰਸਥਾ ਰੱਲਾ ਵਿਖੇ ਕੋਆਰਡੀਨੇਟਰ ਸ੍ਰੀ ਸੁਭਾਸ਼ ਚੰਦਰ ਜੀ ਦੀ ਰਹਿਨੁਮਾਈ ਅਤੇ ਫਿਜੀਕਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਚਮਕੌਰ ਸਿੰਘ ਦੀ ਅਗਵਾਈ ਹੇਠ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਦੇ ਵਿਦਿਆਰਥੀਆਂ ਦੇ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਬਣਾਏ ਗਏ। ਅਥਲੈਟਿਕਸ ਮੀਟ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਅਥਲੈਟਿਕ ਮੀਟ ਦੌਰਾਨ ਸੌ ਮੀਟਰ, ਦੋ ਸੌ ਮੀਟਰ, ਚਾਰ ਸੌ ਮੀਟਰ ਅਤੇ ਅੱਠ ਸੌ ਮੀਟਰ ਤੋਂ ਇਲਾਵਾ ਸ਼ਾਟਪੁੱਟ, ਲੰਬੀ ਛਾਲ, ਉੱਚੀ ਛਾਲ, ਰਿਲੇਅ ਦੌੜ ਅਤੇ ਰੱਸਾ ਖਿੱਚਣ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਸ੍ਰ. ਮਲਕੀਤ ਸਿੰਘ ਮਾਨ ਯੁਵਕ ਸੇਵਾਵਾਂ ਵਿਭਾਗ ਮਾਨਸਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਤੇ ਹੈਲਥ ਇੰਸਪੈਕਟਰ ਸ੍ਰ. ਜਗਦੀਸ਼ ਸਿੰਘ ਜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸ੍ਰ ਮਲਕੀਤ ਸਿੰਘ ਜੀ ਨੇ ਵਿਦਿਆਰਥੀਆਂ ਸੰਬੋਧਨ ਕਰਦਿਆਂ ਕਿਹਾ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਵਿਕਾਸ ਕਰਦੀਆਂ ਹਨ ਇਸ ਲਈ ਨੌਜਵਾਨਾਂ ਨੂੰ ਸਿੱਧੇ ਰਸਤੇ ਪਾਉਣ ਲਈ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਜਰੂਰਤ ਹੈ ਅਤੇ ਯੁਵਕ ਸੇਵਾਵਾਂ ਵਿਭਾਗ ਹਮੇਸ਼ਾ ਹੀ ਯੂਥ ਦੀ ਭਲਾਈ ਲਈ ਅਜਿਹੀਆਂ ਗਤੀਵਿਧੀਆਂ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਹੜ੍ਹ ਨਾਲ ਰੋਕਣ ਲਈ ਖੇਡਾਂ ਨੂੰ ਵੱਡੇ ਪੱਧਰ ਤੇ ਵਿਕਸਿਤ ਕਰਨ ਦੀ ਲੋੜ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਕੋਆਰਡੀਨੇਟਰ ਸ੍ਰੀ ਸੁਭਾਸ਼ ਚੰਦਰ ਜੀ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਖੇਡਾਂ ਦੇ ਸਾਰੇ ਈਵੈਟਾਂ ਦੇ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰੀਰਕ ਸਿੱਖਿਆ ਦੇ ਕੋਚ ਰਵੀ ਸਿੰਘ ਨੇ ਦੱਸਿਆ ਕਿ ਲੜਕਿਆਂ ਵਿੱਚੋਂ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਦਵਿੰਦਰਪਾਲ ਸਰਮਾਂ ਨੇ ਬੈਸਟ ਅਥਲੀਟ ਦੀ ਟਰਾਫੀ ਹਾਸਲ ਕੀਤੀ ਅਤੇ ਲੜਕੀਆਂ ਵਿੱਚੋਂ ਸ਼ਾਹਿਬਜਾਦਾ ਅਜੀਤ ਸਿੰਘ ਹਾਊਸ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਬੈਸਟ ਅਥਲੀਟ ਦੀ ਟਰਾਫੀ ਹਾਸਲ ਕੀਤੀ। ਇਸ ਮੌਕੇ ਸਾਰੇ ਈਵੈਂਟਾਂ ਦੇ ਨਤੀਜਿਆਂ ਨੂੰ ਮੁੱਖ ਰੱਖਦਿਆਂ ਸ਼ਾਹਿਬਜਾਦਾ ਫਤਿਹ ਸਿੰਘ ਹਾਊਸ ਨੂੰ ਬੈਸਟ ਹਾਊਸ ਲਈ ਸਨਮਾਨਿਤ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਕਿਡਜੀ ਅਤੇ ਐੱਮ.ਬੀ.ਇੰਟਰਨੈਸ਼ਨਲ ਸਕੂਲ ਰੱਲਾ ਦੇ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਅਤੈ ਅਧਿਆਪਕਾਂ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੰਚ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਦੁਆਰਾ ਨਿਭਾਈ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ ਮਨਜੀਤ ਸਿੰਘ ਖਿਆਲਾ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਾਂਝੇ ਰੂਪ ਵਿੱਚ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਗੁਣਵੱਤਾ ਅਤੇ ਚੰਗੇ ਨਾਗਰਿਕ ਦੇ ਗੁਣਾ ਦਾ ਵਿਕਾਸ ਕਰਦੀਆਂ ਹਨ। ਵਿਦਿਆਰਥੀਆਂ ਨੂੰ ਖੇਡਾਂ ਦੁਆਰਾ ਸਰੀਰਕ ਸਿਹਤ ਅਤੇ ਸਰਵਪੱਖੀ ਪ੍ਰਤੀਭਾ ਨੂੰ ਵਿਕਸਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।