ਆਦਿਵਾਸੀਆਂ ਦੇ ਪੁਲਿਸ ਮੁਕਾਬਲੇ ਦੇ ਤਹਿਤ ਕੀਤੇ ਕਤਲੇਆਮ ਵਿਰੁੱਧ ਸੰਘਰਸ਼ਸੀਲ ਜਥੇਬੰਦੀਆਂ ਨੇ ਰੋਸ ਮਾਰਚ ਕਰਕੇ ਅਰਥੀ ਫੂਕੀ।
ਮਾਨਸਾ 27 ਫਰਵਰੀ (ਨਾਨਕ ਸਿੰਘ ਖੁਰਮੀ)ਭਾਰਤੀ ਕਮਿਉਨਿਸਟ ਪਾਰਟੀ, ਇਨਕਲਾਬੀ ਕੇਂਦਰ ਪੰਜਾਬ,ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਤੇ ਆਰ ਐਮ ਪੀ ਆਈ ਸਮੇਤ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਤੇਜਾ ਸਿੰਘ ਸੁਤੰਤਰ ਭਵਨ ਤੋਂ ਦੇਸ਼ ਵਿਆਪੀ ਸੱਦੇ ਤਹਿਤ ਰੋਸ ਮਾਰਚ ਕਰਕੇ ਠੀਕਰੀਵਾਲਾ ਚੌਕ ਵਿਖੇ ਮਨੁੱਖੀ ਅਧਿਕਾਰਾਂ ਤੇ ਸਵਿੰਧਾਨ ਵਿਰੋਧੀ ਆਰ ਐਸ ਐਸ ਤੇ ਭਾਜਪਾ ਸਰਕਾਰ ਦੀ ਅਰਥੀ ਫੂਕੀ ਗਈ।ਸੀ ਪੀ ਆਈ ਦੇ ਕ੍ਰਿਸ਼ਨ ਚੌਹਾਨ,ਆਰ ਐਮ ਪੀ ਆਈ ਦੇ ਲਾਲ ਚੰਦ ਸਰਦੂਲਗੜ੍ਹ,ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਸੁਰਿੰਦਰਪਾਲ ਸ਼ਰਮਾ, ਇਨਕਲਾਬੀ ਕੇਂਦਰ ਦੇ ਜਗਮੇਲ ਸਿੰਘ ਤੇ ਏਟਕ ਦੇ ਐਡਵੋਕੇਟ ਕੁਲਵਿੰਦਰ ਉੱਡਤ ਆਦਿ ਆਗੂਆਂ ਨੇ ਕਿਹਾ ਕਿ ਕੁਦਰਤੀ ਸੋਮਿਆਂ ਜਲ, ਜੰਗਲ ਕੀਤਾ ਗਿਆ ਕਿ ਕੇਂਦਰ ਸਰਕਾਰ ਤਦੁਆਰਾ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਜੀਵਨ ਦੀ ਸੁਰੱਖਿਆ, ਜਲ, ਜੰਗਲ ਅਤੇ ਜ਼ਮੀਨ ਨੂੰ ਦੇਸੀ-ਵਿਦੇਸ਼ੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਜ਼ੋ ਭਾਜਪਾ ਸਰਕਾਰ ਦੀ ਨਫ਼ਰਤ ਤੇ ਸਾਜ਼ਿਸ਼ ਸਿੱਟਾ ਹੈ। ਜ਼ੋ ਗੈਰ ਸਿਧਾਂਤਕ ਤੇ ਭਾਈਚਾਰਕ ਸਾਂਝ ਨੂੰ ਕਮਜ਼ੋਰ ਵਾਲਾ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਸਾਲ 250 ਅਤੇ ਇਸ ਸਾਲ ਦੇ ਪਹਿਲੇ 6 ਹਫਤਿਆਂ ਵਿੱਚ ਹੀ ਸੁਰੱਖਿਆ ਫੋਰਸਾਂ ਨੇ 86 ਲੋਕਾਂ ਨੂੰ ਮਾਰ ਦਿੱਤਾ ਗਿਆ। ਪਿਛਲੇ ਦਿਨੀਂ ਵਾਪਰੀ ਤਾਜ਼ਾ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ 31 ਆਦਿਵਾਸੀਆਂ ਨੂੰ ਕਤਲ ਕਰ ਦਿੱਤਾ ਗਿਆ। ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਅਤੇ ਸਾਮਰਾਜ ਦੇ ਹਵਾਲੇ ਕਰਨ ਲਈ ਜ਼ਬਰ ਦਾ ਨਿਸ਼ਾਨਾ ਬਣਾ ਕੇ ਉਜਾੜਿਆ ਜਿਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਦਹਿਸ਼ਤਜਦਾ ਕੀਤਾ ਜਾ ਰਿਹਾ ਹੈ। ਸੰਵਿਧਾਨ ਵਿੱਚ ਦਰਜ ਕਾਨੂੰਨੀ ਵਿਵਸਥਾਵਾਂ ਦੀ ਵੀ ਪਾਲਣਾ ਨਾ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਲੁੱਟ ਅਤੇ ਜਬਰ ਦਾ ਵਿਰੋਧ ਕਰ ਰਹੇ ਖਿੱਤਿਆਂ ਵਿੱਚੋਂ ਨਕਸਲੀਆਂ ਨੂੰ ਮਾਰਚ 2026 ਤੱਕ ਖ਼ਤਮ ਕਰਨ ਦੇ ਐਲਾਨ ਕਰਕੇ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਜਬਰ ਦਾ ਵਿਰੋਧ ਕਰ ਰਹੀਆਂ ਜੱਥੇਬੰਦੀਆਂ, ਪਾਰਟੀਆਂ, ਸਿਆਸੀ ਅਤੇ ਜਮਹੂਰੀ ਕਾਰਕੁੰਨ, ਪੱਤਰਕਾਰ ਲੇਖਕਾਂ ਨੂੰ ਵੀ ‘ਸ਼ਹਿਰੀ ਨਕਸਲੀ’ ਕਹਿ ਕੇ ਇਸ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਵਿੱਚ ਵਿਰੋਧ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਤੇ ਵੱਖ-ਵੱਖ ਢੰਗਾਂ ਰਾਹੀਂ ਦਬਾਉਣ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ। ਆਗੂਆਂ ਨੇ ਆਰ.ਐਸ.ਐਸ.-ਭਾਜਪਾ ਦੇ ਇਸ ਜਬਰ ਦਾ ਵਿਰੋਧ ਕਰਨ ਲਈ ਇਨਕਲਾਬੀ ਅਤੇ ਜਮਹੂਰੀ ਪਾਰਟੀਆਂ, ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੋ ਆਰ.ਐਸ.ਐਸ.-ਭਾਜਪਾ ਦੇ ਫਾਸ਼ੀ ਹਮਲਿਆਂ ਦੇ ਵਿਰੋਧ ਦਾ ਹਿੱਸਾ ਬਣ ਸਕੀਏ। ਇਸ ਮੌਕੇ ਲੋਕ ਅਵਾਜ਼ ਟੀ ਵੀ ਦੇ ਸੰਚਾਲਕ ਮਨਿੰਦਰਜੀਤ ਸਿੰਘ ਸਿੱਧੂ ਤੇ ਪਰਚਾ ਦਰਜ ਕਰਨ ਦੀ ਨਿੰਦਿਆ ਕੀਤੀ ਅਤੇ ਪ੍ਰੈਸ ਦੀ ਅਜਾਦੀ ਤੇ ਹਮਲਾ ਦੱਸਿਆ। ਰੋਸ ਪ੍ਰਦਰਸ਼ਨ ਤੇ ਅਰਥੀ ਫੂਕ ਮੁਜਾਹਰਾ ਮੌਕੇਪੀ ਐਸ ਯੂ ਅਰਵਿੰਦਰ ਕੌਰ ਅਜ਼ਾਦ, ਕਿਸਾਨ ਆਗੂ ਰੂਪ ਸਿੰਘ ਢਿੱਲੋਂ,ਅਮਰੀਕ ਸਿੰਘ ਫਫੜੇ, ਗੋਰਾਂ ਲਾਲ ਅਤਲਾ, ਲੋਕ ਮੁਕਤੀ ਮੋਰਚਾ ਦੇ ਜਗਦੇਵ ਭੁਪਾਲ,ਭੀਮ ਮੰਡੇਰ, ਸੁਖਦੇਵ ਪੰਧੇਰ,ਬੀ ਕੇ ਯੂ ਧਨੇਰ ਬਲਜੀਤ ਸਿੰਘ ਭੈਣੀ ਬਾਘਾ, ਮੇਜ਼ਰ ਸਿੰਘ ਦੂਲੋਵਾਲ, ਜਗਰਾਜ ਸਿੰਘ ਰੱਲਾ, ਕ੍ਰਿਸ਼ਨਾ ਕੌਰ, ਗੁਰਦੇਵ ਦਲੇਲ ਸਿੰਘ ਵਾਲਾ, ਸੁਖਦੇਵ ਸਿੰਘ ਮਾਨਸਾ, ਹਰਪ੍ਰੀਤ ਮਾਨਸਾ ਆਦਿ ਹਾਜ਼ਰ ਸਨ।
ਕੁਦਰਤੀ ਸੋਮਿਆਂ ਜਲ, ਜੰਗਲ, ਜ਼ਮੀਨ ਤੇ ਮਨੁੱਖੀ ਅਧਿਕਾਰਾਂ ਦੇ ਰਾਖਿਆ ਦਾ ਪੁਲੀਸ ਮੁਕਾਬਲਿਆਂ ਵਿੱਚ ਮਾਰਨਾ ਸੰਵਿਧਾਨ ਨੂੰ ਕੁਚਲਣਾ ਹੈ-ਆਗੂ

Leave a comment