ਮਾਨਸਾ: 6 ਜੂਨ (ਨਾਨਕ ਸਿੰਘ ਖੁਰਮੀ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਨਸਾ ਨੇੜਲੇ ਪਿੰਡ ਖਾਰਾ ਵਿੱਚ ਇਕਾਈ ਦਾ ਗਠਨ ਕੀਤਾ ਗਿਆ। ਇਸ ਚੋਣ ਦੀ ਦੇਖ—ਰੇਖ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਤੇ ਬਲਾਕ ਖਜ਼ਾਨਚੀ ਮਹਿੰਦਰ ਸਿੰਘ ਨੇ ਕੀਤੀ। ਪ੍ਰਧਾਨ ਤਰਸੇਮ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਖਜ਼ਾਨਚੀ ਕੇਵਲ ਸਿੰਘ,ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਪੱਪੀ ਚੁਣੇ ਗਏ। ਇਸ ਮੌਕੇ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਸਾਨੀ ਮੁੱਦਿਆਂ ਤੇ ਬਹਿਸ ਕਰਨ ਦਾ ਸੱਦਾ ਦਿੱਤਾ ਸੀ ਪਰ ਹੁਣ ਜਦੋਂ ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਦਾ ਸੱਦਾ ਕਬੂਲ ਕਰਕੇ ਪੁੱਛਿਆ ਕਿ ਕਿੰਨੀ ਤਾਰੀਖ ਤੇ ਸਥਾਨ ਦੱਸੋ ਅਸੀਂ ਪਹੁੰਚ ਜਾਵਾਂਗੇ ਤਾਂ ਹੁਣ ਮੁੱਖ ਮੰਤਰੀ ਸਮਾਂ ਦੇਣ ਨੂੰ ਤਿਆਰ ਨਹੀਂ। ਇਸ ਤਰ੍ਹਾਂ ਦੀਆਂ ਗੱਲਾਂ ਤੋਂ ਸਰਕਾਰ ਦਾ ਦੋਗਲਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ।