ਬੁਢਲਾਡਾ/ ਮਾਨਸਾ 19 ਜੂਨ (ਨਾਨਕ ਸਿੰਘ ਖੁਰਮੀ)-ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਡਾਇਰੈਕਰੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਵਿਚ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤ ਲਈ ਜਲ ਸੇਵਾ, ਲੰਗਰ ਦੀ ਸੇਵਾ, ਬਰਤਨਾਂ ਦੀ ਸੇਵਾ, ਜੋੜਿਆਂ ਦੀ ਸੇਵਾ ਅਤੇ ਹੋਰ ਸੇਵਾਵਾਂ ਨਿਭਾਈਆਂ ਗਈਆਂ। ਡਾਇਰੈਕਰੋਰੇਟ ਆਫ਼ ਐਜੂਕੇਸ਼ਨ ਦੀ ਇਹ ਨਿਵੇਕਲੀ ਪਹਿਲਕਦਮੀ ਸਕਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੀਆਂ ਸਮੁੱਚੀਆਂ ਸੰਸਥਾਵਾਂ ਅੰਦਰ ਅਜਿਹੀ ਨੈਤਿਕ ਸਿੱਖਿਆ ਦਾ ਉਪਰਾਲਾ ਕਰਨਾ ਸ਼ਲਾਘਾਯੋਗ ਹੈ।
ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਵਿਚ ਹਰ ਸਾਲ ਜੂਨ ਮਹੀਨੇ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਸੰਗਤ ਦੀ ਆਮਦ ਵਿਚ ਵਾਧਾ ਹੁੰਦਾ ਹੈ। ਜਿਸ ਤਹਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵੱਲੋਂ ਇਹ ਨਿਵੇਕਲੀ ਸੇਵਾ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਦੇ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਸੇਵਾ ਸਬੰਧੀ ਦੱਸਿਆ ਕਿ ਇਹ ਸੇਵਾ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਆਉਂਦੀ ਹੈ, ਉੱਥੇ ਵਿਦਿਆਰਥੀਆਂ ਨੂੰ ਸਹਿਜ ਅਤੇ ਮਰਿਆਦਾ ਵਿੱਚ ਰਹਿਣ ਦੀ ਜਾਚ ਆਉਂਦੀ ਹੈ। ਇਹ ਸੇਵਾ ਵਿਦਿਆਰਥੀਆਂ ਨੇ ਸਵੇਰੇ 6 ਵਜੇ ਤੋਂ ਸ਼ੁਰੂ ਕਰਕੇ ਦੁਪਹਿਰ 2 ਵਜੇ ਤੱਕ ਕੀਤੀ।
ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਸੇਵਾ ਸਿੱਖ ਧਰਮ ਦਾ ਅਹਿਮ ਹਿੱਸਾ ਹੈ। ਅਜਿਹੇ ਉਪਰਾਲਿਆਂ ਸਦਕਾ ਵਿਦਿਆਰਥੀਆਂ ਅੰਦਰ ਸੇਵਾ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਤੁਰਦੇ ਹਨ। ਅਜਿਹੀ ਸੇਵਾ ਵਿਦਿਆਰਥੀਆਂ ਅੰਦਰ ਬੰਦਿਆਈ ਪੈਦਾ ਕਰਦੀ ਹੈ ਅਤੇ ਉਹ ਚੰਗੇ ਰਾਹ ਤੁਰਦੇ ਹਨ। ਵਲੰਟੀਅਰ ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਾਂ ਕਿ ਗੁਰੂ ਸਾਹਿਬ ਨੇ ਸਾਡੇ ਕੋਲੋਂ ਇਹ ਸੇਵਾ ਲਈ ਹੈ।
ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੇਵਾ ਕੀਤੀ
Leave a comment
