ਮਾਨਸਾ 08 ਜੁਲਾਈ(ਨਾਨਕ ਸਿੰਘ ਖੁਰਮੀ)-ਹਰਿਦੁਆਰ ਵਿੱਚ ਆਯੋਜਿਤ ਰਾਸ਼ਟਰੀ ਤਾਇਕਵਾਂਡੋ ਚੈਂਪੀਅਨਸ਼ਿਪ ਚ ਜੇਆਰਮਿਲੇਨੀਅਮ ਸਕੂਲ ਦੇ 16 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 12 ਵਿਦਿਆਰਥੀਆਂ ਨੇ ਵੱਖ-ਵੱਖ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਚ ਪ੍ਰਿਆਂਸ਼ੀ, ਕਨਵੀ, ਤੁਸ਼ਾਰ, ਕੌਸਤੁਭ ਅਤੇ ਯਜਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਸੋਨ ਤਮਗੇ ਜਿੱਤ ਕੇ ਆਪਣੀ ਥਾਂ ਅੰਤਰਰਾਸ਼ਟਰੀ ਪੱਧਰ ਦੀ ਪ੍ਰਤੀਯੋਗਿਤਾ ਲਈ ਪੱਕੀ ਕੀਤੀ।
ਸਕੂਲ ਦੇ ਪੰਜ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਰਸਾਉਂਦੇ ਹੋਏ ਚਾਂਦੀ ਦੇ ਤਮਗੇ ਜਿੱਤੇ ਅਤੇ ਦੋ ਵਿਦਿਆਰਥੀਆਂ ਨੇ ਕਾਂਸੇ ਦੇ ਤਮਗੇ ਜਿੱਤ ਕੇ ਤੀਸਰੇ ਸਥਾਨ ਦੇ ਦਾਅਵੇਦਾਰ ਰਹੇ। ਤਿੰਨ ਬੱਚਿਆਂ ਨੂੰ *ਪੂਮਸੇ ਸੋਨ ਤਮਗਾ* ਵਿਜੇਤਾ ਘੋਸ਼ਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਰਾਜ ਪੱਧਰੀ ਪ੍ਰਤੀਯੋਗਿਤਾ ਵਿੱਚ ਵੀ ਇਸ ਸਕੂਲ ਦੇ ਕੁੱਲ 27 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੇ ਸੋਨ ਤਮਗੇ, ਪੰਜ ਵਿਦਿਆਰਥੀਆਂ ਨੇ ਚਾਂਦੀ ਦੇ ਤਮਗੇ ਅਤੇ ਦੋ ਵਿਦਿਆਰਥੀਆਂ ਨੇ ਕਾਂਸੇ ਦੇ ਤਮਗੇ ਜਿੱਤ ਕੇ ਇਸ ਉਪਲਬਧੀ ਵਿੱਚ ਆਪਣਾ ਯੋਗਦਾਨ ਪਾਇਆ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਵਿਨੈ ਚੌਧਰੀ ,ਸ਼੍ਰੀ ਅਰਪਿਤ ਸਿੰਗਲਾ ਜੀ ਤੇ ਉਪ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਬੀਰ ਕੌਰ ਅਤੇ ਪੀ.ਐਲ.ਓ. ਹੈਲਨ ਬੇਨੇਡਿਕਟ ਨੇ ਇਨ੍ਹਾਂ ਸਾਰਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ‘ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਤਾਇਕਵਾਂਡੋ ਕੋਚ ਸਿਮਰਜੀਤ ਸਿੰਘ ਅਤੇ ਸਾਡੇ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਮਿਹਨਤ ਅਤੇ ਸਮਰਪਣ ਇਕੱਠੇ ਹੁੰਦੇ ਹਨ,ਤਾਂ ਕਾਮਯਾਬੀ ਜ਼ਰੂਰ ਮਿਲਦੀ ਹੈ। ਅਸੀਂ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ।