-ਕਿਸਾਨ 13,14 ਅਤੇ 15 ਜੁਲਾਈ ਨੂੰ ਕਰ ਸਕਦੇ ਨੇ ਪੋਰਟਲ ਤੇ ਰਜਿਸਟ੍ਰੇਸ਼ਨ
ਮਾਨਸਾ, 10 ਜੁਲਾਈ :
ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਸੂਬੇ ਅੰਦਰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀਟੀ ਕਾਟਨ ਹਾਈਬ੍ਰਿਡ ਬੀਜ ਦੇ 33 ਫੀਸਦੀ ਸਬਸਿਡੀ ਲਈ ਪੋਰਟਲ ਤੇ ਅਪਲਾਈ ਕਰਨ ਦੀ ਮਿਤੀ ਵਿੱਚ ਮੁੜ ਤੋਂ ਵਾਧਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਸਬਸਿਡੀ ਲਈ ਪੋਰਟਲ ਤੇ ਅਪਲਾਈ ਜਾਂ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 30 ਜੂਨ 2025 ਤੱਕ ਸੀ। ਪਰੰਤੂ ਹੁਣ ਸਰਕਾਰ ਵੱਲੋਂ ਸਿਰਫ਼ ਤਿੰਨ ਦਿਨ (ਮਿਤੀ 13, 14 ਅਤੇ 15 ਜੁਲਾਈ 2025) ਰਜਿਸਟ੍ਰੇਸ਼ਨ ਕਰਵਾਉਣ ਲਈ ਪੋਰਟਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ, ਤਾਂ ਜੋ ਕੋਈ ਵੀ ਕਿਸਾਨ ਇਸ ਸਬਸਿਡੀ ਤੋਂ ਵਾਂਝਾ ਨਾ ਰਹਿ ਸਕੇ।
ਉਨ੍ਹਾਂ ਦੱਸਿਆ ਕਿ ਕਿਸਾਨ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਲਿੰਕ https://agrisubsidy. agrimachinerypb.com ਰਾਹੀਂ ਅਪਲਾਈ ਕਰ ਸਕਦਾ ਹੈ। ਨਰਮਾ ਕਾਸ਼ਤਕਾਰ ਕਿਸਾਨ ਸਬਸਿਡੀ ਲਈ ਸਿਰਫ਼ 13, 14 ਅਤੇ 15 ਜੁਲਾਈ 2025 ਨੂੰ ਆਪਣੀ ਦਰਖ਼ਾਸਤ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਜਾਂ ਅਪਲਾਈ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ, ਤਾਂ ਉਹ ਮੁੱਖ ਖੇਤੀਬਾੜੀ ਦਫ਼ਤਰ ਜਾਂ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ।